Sat, Apr 20, 2024
Whatsapp

Nirbhaya Case: ਸੁਪਰੀਮ ਕੋਰਟ 'ਚ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਟਲੀ ਸੁਣਵਾਈ

Written by  Jashan A -- February 07th 2020 01:57 PM -- Updated: February 07th 2020 01:58 PM
Nirbhaya Case: ਸੁਪਰੀਮ ਕੋਰਟ 'ਚ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਟਲੀ ਸੁਣਵਾਈ

Nirbhaya Case: ਸੁਪਰੀਮ ਕੋਰਟ 'ਚ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਟਲੀ ਸੁਣਵਾਈ

Nirbhaya Case: ਨਿਰਭਿਆ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਪਾਈ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 11 ਫਰਵਰੀ ਤੱਕ ਟਲ ਗਈ ਹੈ। ਪਿਛਲੇ ਦਿਨੀਂ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। Nirbhya Case ਦਰਅਸਲ, ਕੇਂਦਰ ਨੇ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਦੇ ਵਿਰੁੱਧ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਤੇ ਹਾਈਕੋਰਟ 'ਚ ਖਾਰਜ ਹੋਣ ਮਗਰੋਂ ਸਰਕਾਰ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ। ਜਿਸ ਦੀ ਸੁਣਵਾਈ ਹੁਣ 11 ਫਰਵਰੀ ਤੱਕ ਟਲ ਗਈ ਹੈ। ਹੋਰ ਪੜ੍ਹੋ: ਮਹਾਰਾਸ਼ਟਰ: ਭਾਜਪਾ ਕੋਲ ਬਹੁਮਤ ਹੈ ਤਾਂ ਅੱਜ ਹੀ ਸਾਬਿਤ ਕਰੇ: ਕਪਿਲ ਸਿੱਬਲ https://twitter.com/ANI/status/1225682990136643584?s=20 ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ 5 ਫਰਵਰੀ ਨੂੰ ਸੁਣਵਾਈ ਕਰਦਿਆਂ ਕਿਹਾ ਸੀ ਕਿ ਚਾਰਾਂ ਦੋਸ਼ੀਆਂ ਨੂੰ ਇਕੱਠਿਆਂ ਫਾਂਸੀ ਦਿੱਤੀ ਜਾਵੇਗੀ, ਨਾ ਕਿ ਵੱਖੋ-ਵੱਖ। ਨਾਲ ਹੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਬਾਕੀ ਬਚੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। -PTC News


Top News view more...

Latest News view more...