Mon, Apr 29, 2024
Whatsapp

Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ

Written by  Shanker Badra -- January 25th 2020 05:43 PM
Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ

Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ

Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ:ਨਵੀਂ ਦਿੱਲੀ : ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦੋਸ਼ੀ ਦੀ ਵਕੀਲ ਵਰਿੰਦਾ ਗਰੋਵਰ ਵਲੋਂ ਦਿੱਤੀ ਗਈ ਹੈ। [caption id="attachment_383371" align="aligncenter" width="300"]Nirbhaya Case : convict Mukesh moves SC challenging rejection of mercy plea by President Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ[/caption] ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ ਦੇ ਦੋ ਦੋਸ਼ੀਆਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਵਿੱਚ ਦੋਸ਼ੀਆਂ ਦੇ ਵਕੀਲ ਨੇ ਤਿਹਾੜ ਜੇਲ੍ਹ ਤੋਂ ਰਹਿਮ ਦੀ ਪਟੀਸ਼ਨ ਦਾਖ਼ਲ ਕਰਨ ਲਈ ਲੋੜੀਂਦੇ ਦਸਤਾਵੇਜ਼ ਦੇਣ ਦੀ ਮੰਗ ਅਦਾਲਤ ਤੋਂ ਕੀਤੀ ਸੀ। [caption id="attachment_383370" align="aligncenter" width="300"]Nirbhaya Case : convict Mukesh moves SC challenging rejection of mercy plea by President Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ[/caption] ਉਸ ਦੌਰਾਨ ਵਕੀਲ ਨੇ ਪਟੀਸ਼ਨ ’ਚ ਦੋਸ਼ ਲਾਇਆ ਸੀ ਕਿ ਜੇਲ੍ਹ ਦੇ ਅਧਿਕਾਰੀ ਉਹ ਦਸਤਾਵੇਜ਼ ਮੁਹੱਈਆ ਨਹੀਂ ਕਰਵਾ ਰਹੇ ਹਨ, ਜੋ ਰਹਿਮ ਤੇ ਸੁਧਾਰਾਤਮਕ ਪਟੀਸ਼ਨਾਂ ਦਾਇਰ ਕਰਨ ਲਈ ਜ਼ਰੂਰੀ ਹਨ। ਵਧੀਕ ਸੈਸ਼ਨਜ਼ ਜੱਜ ਅਜੇ ਕੁਮਾਰ ਜੈਨ ਨੇ ਕਿਹਾ ਕਿ ਦੋਸ਼ੀਆਂ ਦੇ ਵਕੀਲ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨਾਲ ਸਬੰਧਤ ਦਸਤਾਵੇਜ਼, ਪੇਂਟਿੰਗ ਤੇ ਡਾਇਰੀ ਦੀਆਂ ਤਸਵੀਰਾਂ ਲੈ ਸਕਦੇ ਹਨ। [caption id="attachment_383369" align="aligncenter" width="300"]Nirbhaya Case : convict Mukesh moves SC challenging rejection of mercy plea by President Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ[/caption] ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ 2012 ਦੇ ਨਿਰਭੈਆ ਬਲਾਤਕਾਰ ਤੇ ਕਤਲ ਮਾਮਲੇ ’ਚ ਦੋਸ਼ੀਆਂ ਦੇ ਵਕੀਲ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਮੁਹੱਈਆ ਕਰਵਾ ਦਿੱਤੇ ਹਨ। ਅਸੀਂ ਪਹਿਲਾਂ ਹੀ ਸਾਰੇ ਦਸਤਾਵੇਜ਼ ਮੁਹੱਈਆ ਕਰਵਾ ਦਿੱਤੇ ਹਨ। ਉਹ ਜਿੱਥੇ ਵੀ ਗਏ, ਅਸੀਂ ਉਨ੍ਹਾਂ ਜੇਲ੍ਹਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਹਨ। [caption id="attachment_383372" align="aligncenter" width="300"]Nirbhaya Case : convict Mukesh moves SC challenging rejection of mercy plea by President Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ[/caption] ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ 6 ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। [caption id="attachment_383373" align="aligncenter" width="300"]Nirbhaya Case : convict Mukesh moves SC challenging rejection of mercy plea by President Nirbhaya Case : ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਫਾਂਸੀ ਤੋਂ ਬਚਣ ਲਈ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ[/caption] ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। -PTCNews


Top News view more...

Latest News view more...