Advertisment

ਨਿਰਭਿਆ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀ ਅਕਸ਼ੈ ਦੀ ਰੀਵਿਊ ਪਟੀਸ਼ਨ ਖਾਰਜ

author-image
Jashan A
Updated On
New Update
ਨਿਰਭਿਆ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀ ਅਕਸ਼ੈ ਦੀ ਰੀਵਿਊ ਪਟੀਸ਼ਨ ਖਾਰਜ
Advertisment
ਨਿਰਭਿਆ ਕੇਸ: ਸੁਪਰੀਮ ਕੋਰਟ ਵੱਲੋਂ ਦੋਸ਼ੀ ਅਕਸ਼ੈ ਦੀ ਰੀਵਿਊ ਪਟੀਸ਼ਨ ਖਾਰਜ,ਨਵੀਂ ਦਿੱਲੀ: ਨਿਰਭਿਆ ਕੇਸ ਦੇ ਦੋਸ਼ੀਆਂ 'ਚੋਂ ਇਕ ਅਕਸ਼ੈ ਠਾਕੁਰ ਦੀ ਰੀਵਿਊ ਪਟੀਸ਼ਨ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤੀ ਹੈ। ਜਸਟਿਸ ਭਾਨੂੰਮਤੀ ਦੀ ਅਗਵਾਈ ਵਾਲੀ ਬੈਂਚ ਨੂੰ ਇਸ ਪਟੀਸ਼ਨ 'ਤੇ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੱਜਾਂ ਦੀ ਬੈਂਚ ਨੇ ਫੈਸਲਾ ਇਕ ਵਜੇ ਤੱਕ ਸੁਰੱਖਿਅਤ ਰੱਖ ਲਿਆ ਸੀ।ਦੋਸ਼ੀ ਪੱਖ ਦੇ ਵਕੀਲ ਕੋਰਟ 'ਚ ਲਗਾਤਾਰ ਇਕ ਤੋਂ ਬਾਅਦ ਤਰਕ ਰੱਖੇ। ਉਨ੍ਹਾਂ ਨੇ ਦਿੱਲੀ 'ਚ ਪ੍ਰਦੂਸ਼ਣ ਅਤੇ ਖਰਾਬ ਹਵਾ ਦਾ ਹਵਾਲਾ ਦਿੰਦੇ ਹੋਏ ਫਾਂਸੀ ਦੀ ਸਜ਼ਾ ਨਹੀਂ ਦੇਣ ਦੀ ਗੁਹਾਰ ਲਗਾਈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਸਤਾ ਕਰੀਬ-ਕਰੀਬ ਸਾਫ਼ ਹੋ ਗਿਆ ਹੈ। ਹੋਰ ਪੜ੍ਹੋ: ਬੱਚੀ ਨਾਲ ਜਬਰ ਜਨਾਹ ਕਰਨ ਵਾਲੇ 'ਤੇ ਅਦਲਾਤ ਨੇ ਸੁਣਾਇਆ ਫੈਸਲਾ  ਦੱਸਣਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ‘ਚ 16 ਦਸੰਬਰ 2012 ਨੂੰ ਨਿਰਭਿਆ ਨਾਲ ਚੱਲਦੀ ਬੱਸ ‘ਚ ਗੈਂਗਰੇਪ ਦੀ ਰੂਹ ਕੰਬਾ ਦੇਣ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। https://twitter.com/ANI/status/1207207453688877066 ਸਾਲ 2012 'ਚ ਵਾਪਰੀ ਇਸ ਘਟਨਾ 'ਚ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਵੀ ਕਰਾਰ ਦਿੱਤਾ।ਇਨ੍ਹਾਂ ਛੇ ਦੋਸ਼ੀਆਂ 'ਚੋਂ ਇੱਕ ਨੇ ਤਾਂ ਜੇਲ੍ਹ 'ਚ ਹੀ ਖ਼ੁਦਕੁਸ਼ੀ ਕਰ ਲਈ। ਇੱਕ ਨਾਬਾਲਿਗ ਸੀ, ਜਿਸ ਕਰਕੇ ਉਸ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ। ਜਦਕਿ ਬਾਕੀ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖੀ ਗਈ ਸੀ। -PTC News-
supreme-court national-news nirbhaya-case akshay-petition-dismissal
Advertisment

Stay updated with the latest news headlines.

Follow us:
Advertisment