Sat, Apr 20, 2024
Whatsapp

ਨਿਰਭੈਆ ਗੈਂਗਰੇਪ ਮਾਮਲਾ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ

Written by  Shanker Badra -- January 20th 2020 10:53 AM
ਨਿਰਭੈਆ ਗੈਂਗਰੇਪ ਮਾਮਲਾ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ

ਨਿਰਭੈਆ ਗੈਂਗਰੇਪ ਮਾਮਲਾ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ

ਨਿਰਭੈਆ ਗੈਂਗਰੇਪ ਮਾਮਲਾ : ਦੋਸ਼ੀ ਪਵਨ ਗੁਪਤਾਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ:ਨਵੀਂ ਦਿੱਲੀ : ਨਿਰਭੈਆ ਗੈਂਗਰੇਪ ਅਤੇ ਕਤਲ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਪਟੀਸ਼ਨ 'ਚ ਉਸ ਨੇ ਦਾਅਵਾ ਕੀਤਾ ਸੀ ਕਿ ਦਸੰਬਰ 2012 'ਚ ਅਪਰਾਧ ਸਮੇਂ ਉਹ ਨਾਬਾਲਗ ਸੀ। ਅੱਜ ਜੱਜ ਆਰ. ਭਾਨੁਮਤੀ ਦੀ ਅਗਵਾਈ ਵਾਲੀ 3 ਜੱਜਾਂ ਦੀ ਬੈਂਚ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ। ਬੈਂਚ ਦੇ ਹੋਰ ਮੈਂਬਰ ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਬੋਪੰਨਾ ਹਨ। [caption id="attachment_381270" align="aligncenter" width="300"]Nirbhaya Rape Case: SC to Hear Petition of Convict Who Claims he Was Juvenile in 2012 ਨਿਰਭੈਆ ਗੈਂਗਰੇਪਮਾਮਲਾ : ਦੋਸ਼ੀ ਪਵਨ ਗੁਪਤਾਦੀ ਪਟੀਸ਼ਨ 'ਤੇ ਅੱਜ ਹੋਵੇਗੀਸੁਪਰੀਮ ਕੋਰਟ 'ਚ ਸੁਣਵਾਈ[/caption] ਪਵਨ ਗੁਪਤਾ ਨੇ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ 16 ਦਸੰਬਰ 2012 ਨੂੰ ਉਹ ਨਾਬਾਲਗ ਸੀ। ਇਸ ਲਈ ਉਸ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ। ਪਵਨ ਦਾ ਕਹਿਣਾ ਹੈ ਕਿ ਦਿੱਲੀ ਹਾਈਕੋਰਟ ਨੇ ਇਸ ਤੱਥ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਪਵਨ ਨੂੰ ਨਾਬਾਲਗ ਦੱਸਣ ਵਾਲੀ ਪਟੀਸ਼ਨ ਰੱਦ ਕਰਦਿਆਂ ਪਵਨ ਦੇ ਵਕੀਲ ਏ.ਪੀ. ਸਿੰਘ 'ਤੇ 25,000 ਰੁਪਏ ਦਾ ਜੁਰਮਾਨਾ ਲਗਾਇਆ ਸੀ। [caption id="attachment_381271" align="aligncenter" width="300"]Nirbhaya Rape Case: SC to Hear Petition of Convict Who Claims he Was Juvenile in 2012 ਨਿਰਭੈਆ ਗੈਂਗਰੇਪਮਾਮਲਾ : ਦੋਸ਼ੀ ਪਵਨ ਗੁਪਤਾਦੀ ਪਟੀਸ਼ਨ 'ਤੇ ਅੱਜ ਹੋਵੇਗੀਸੁਪਰੀਮ ਕੋਰਟ 'ਚ ਸੁਣਵਾਈ[/caption] ਦੱਸ ਦੇਈਏ ਕਿ ਨਿਰਭੈਆਕੇਸ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਹੁਣ ਉਸ ਕੋਲ ਕੋਈ ਰਸਤਾ ਨਹੀਂ ਬਚਿਆ ਹੈ। ਇਨ੍ਹਾਂ ਚਾਰ ਦੋਸ਼ੀਆਂ ਵਿਨੈ ਸ਼ਰਮਾ (26), ਮੁਕੇਸ਼ ਸਿੰਘ (32), ਅਕਸ਼ੈ ਕੁਮਾਰ ਸਿੰਘ (31) ਅਤੇ ਪਵਨ ਗੁਪਤਾ (25) ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਣੀ ਹੈ। [caption id="attachment_381272" align="aligncenter" width="300"]  Nirbhaya Rape Case: SC to Hear Petition of Convict Who Claims he Was Juvenile in 2012 ਨਿਰਭੈਆ ਗੈਂਗਰੇਪਮਾਮਲਾ : ਦੋਸ਼ੀ ਪਵਨ ਗੁਪਤਾਦੀ ਪਟੀਸ਼ਨ 'ਤੇ ਅੱਜ ਹੋਵੇਗੀਸੁਪਰੀਮ ਕੋਰਟ 'ਚ ਸੁਣਵਾਈ[/caption] ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਇਸ ਤੋਂ ਬਾਅਦ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ। [caption id="attachment_381269" align="aligncenter" width="300"]Nirbhaya Rape Case: SC to Hear Petition of Convict Who Claims he Was Juvenile in 2012 ਨਿਰਭੈਆ ਗੈਂਗਰੇਪਮਾਮਲਾ : ਦੋਸ਼ੀ ਪਵਨ ਗੁਪਤਾਦੀ ਪਟੀਸ਼ਨ 'ਤੇ ਅੱਜ ਹੋਵੇਗੀਸੁਪਰੀਮ ਕੋਰਟ 'ਚ ਸੁਣਵਾਈ[/caption] ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। -PTCNews


Top News view more...

Latest News view more...