ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ 'ਧਰਮ ਸੰਕਟ'
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਈਂਧਨ ਦੀਆਂ ਵਧ ਰਹੀਆਂ ਕੀਮਤਾਂ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਵਿੱਚ ਇਹ ਬਿਆਨ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਇਹ ਨਹੀਂ ਕਹਿ ਸਕਦੇ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਕਦੋਂ ਘਟੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਧਰਮ ਸੰਕਟ ਹੈ। ਅਹਿਮਦਾਬਾਦ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਕਦੋਂ ਘੱਟਣਗੀਆਂ, ਜਿਸਦਾ ਜਵਾਬ ਵਿੱਚ ਉਨ੍ਹਾਂ ਕਿਹਾ, "ਮੈਂ ਇਹ ਨਹੀਂ ਦੱਸ ਸਕਦੀ ਕਿ ਇਹ . ਕਦੋਂ..ਇਹ ਇੱਕ ਧਰਮ ਸੰਕਟ ਹੈ"।
ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ
Nirmala Sitharaman when Asked About Fuel Price Reduction" width="603" height="362" />
ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ
ਏਐਨਆਈ ਦੇ ਹਵਾਲੇ ਨਾਲ ਲੋਕਸੱਤਾ ਵਿੱਚ ਪ੍ਰਕਾਸ਼ਤ ਖ਼ਬਰਾਂ ਅਨੁਸਾਰ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਬਾਰੇ ਹੱਲ ਲੱਭਣ ਦਾ ਇਕੋ ਇਕ ਢੰਗ ਹੈ ਕੇਂਦਰ ਅਤੇ ਰਾਜ ਸਰਕਾਰਾਂ ਨਾਲ ਮਿਲ ਕੇ ਵਿਚਾਰ ਵਟਾਂਦਰੇ ਕਰਨ। ਮੈਨੂੰ ਲਗਦਾ ਹੈ ਕਿ ਇਸ ਸੰਬੰਧ ਵਿਚ ਕੁਝ ਕਰਨਾ ਚਾਹੀਦਾ ਹੈ। ਅਸੀਂ ਇਸ ਵਿੱਚ ਕੀ ਕਰ ਸਕਦੇ ਹਾਂ ਇਹ ਵੇਖਣਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵਿਚਾਰ ਜ਼ਾਹਰ ਕੀਤਾ ਕਿ ਗਾਹਕਾਂ ਨੂੰ ਵਧੇਰੇ ਪੈਸੇ ਦੇਣ ਦੀ ਨੌਬਤ ਨਹੀਂ ਆਉਣੀ ਚਾਹੀਦੀ।
Nirmala Sitharaman Dharam Sankat