Advertisment

'ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਫੈਲਾਇਆ ਜਾ ਰਿਹੈ ਝੂਠ'

author-image
Baljit Singh
New Update
'ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਫੈਲਾਇਆ ਜਾ ਰਿਹੈ ਝੂਠ'
Advertisment
publive-image ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਕਾਂਗਰਸ ਸਰਕਾਰ ਵੱਲੋਂ ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਝੁਠ ਫੈਲਾਅ ਰਹੇ ਹਨ ਤੇ ਪਾਰਟੀ ਨੇ ਉਹਨਾਂ ਨੁੰ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਪੰਜਾਬ ਦੇ ਉਦਯੋਗਪਤੀ ਯੂ ਪੀ ਵਿਚ ਜਾ ਕੇ ਉਥੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨਾਲ ਮਿਲਣ ਲਈ ਮਜਬੂਰ ਕਿਉਂ ਹੋਏ। ਪੜੋ ਹੋਰ ਖਬਰਾਂ:
Advertisment
ਸੰਯੁਕਤ ਕਿਸਾਨ ਮੋਰਚਾ ਵਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਸ੍ਰੀਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਬਜਾਏ ਇੰਡਸਟਰੀ ਨੂੰ ਸਸਤੀ ਤੇ ਬਿਨਾਂ ਰੁਕਾਵਟ ਬਿਜਲੀ ਦੇਣ ਵਿਚ ਕਾਂਗਰਸ ਦੀ ਅਸਫਲਤਾ ਨੁੰ ਪ੍ਰਵਾਨ ਕਰਨ ਦੇ ਸੂਬੇ ਦੇ ਉਦਯੋਗ ਮੰਤਰੀ ਆਪਣੀਆਂ ਪ੍ਰਾਪਤੀਆਂ ਦੇ ਵੱਡੇ ਵੱਡੇ ਦਾਅਵੇ ਕਰ ਰਹੇ ਹਨ। ਉਹਨਾਂ ਮੰਤਰੀ ਨੂੰ ਪੁੱਛਿਆ ਕਿ ਕੀ ਉਹਨਾਂ ਨੁੰ ਇੰਡਸਟਰੀ ’ਤੇ ਜਬਰੀ ਲੱਗੇ ਪਾਵਰ ਲਾਕਡਾਊਨ ਦੀ ਜਾਣਕਾਰੀ ਨਹੀਂ ਹੈ ? ਕੀ ਉਹਨਾਂ ਬਿਜਲੀਦੀ ਮੰਗ ਕਰ ਰਹੇ ਉਦਯੋਗਪਤੀਆਂ ਨੁੰ ਰੋਸ ਪ੍ਰਦਰਸ਼ਨ ਕਰਦਿਆਂ ਨਹੀਂ ਵੇਖਿਆ ? ਪੜੋ ਹੋਰ ਖਬਰਾਂ: ਕਾਂਗਰਸ ਸਰਕਾਰ ਜਾਣਬੁੱਝ ਕੇ ਗੁਰਮੀਤ ਰਾਮ ਰਹੀਮ ਖਿਲਾਫ ਕਾਰਵਾਈ ਨਹੀਂ ਕਰ ਰਹੀ : ਅਕਾਲੀ ਦਲ ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਉਦਯੋਗਪਤੀ ਅੱਜ ਬਹੁਤ ਤੰਗ ਪ੍ਰੇਸ਼ਾਨ ਹਨ ਅਤੇ ਇਸੇ ਲਈ ਆਪਣਾ ਵਪਾਰ ਬਚਾਉਣ ਵਾਸਤੇ ਪੰਜਾਬ ਤੋਂ ਬਾਹਰ ਆਪਣੀਆਂ ਇਕਾਈਆਂ ਮੁੜ ਸਥਾਪਿਤ ਕਰਨ ਵਾਲੇ ਥਾਂ ਭਾਲ ਰਹੇ ਹਨ ਕਿਉਂਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀਅ ਅਗਵਾਈ ਵਾਲੀ ਕਾਂਗਰਸ ਸਰਕਾਰ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਨੇ ਉਦਯੋਗ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਇਕ ਝੂਠ ਸੌ ਵਾਰ ਬੋਲਣ ’ਤੇ ਸੱਚ ਨਹੀਂ ਹੋ ਜਾਂਦਾ। ਪੜੋ ਹੋਰ ਖਬਰਾਂ: RBI ਦੀ ਮਾਸਟਰਕਾਰਡ ‘ਤੇ ਸਖਤੀ, ਨਵੇਂ ਗਾਹਕਾਂ ‘ਤੇ ਲਾਈ ਰੋਕ -PTC News publive-image-
sad congress nk-sharma lie
Advertisment

Stay updated with the latest news headlines.

Follow us:
Advertisment