Sat, Apr 20, 2024
Whatsapp

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਖਾਰਜ, ਸੰਸਦ ਭੰਗ

Written by  Ravinder Singh -- April 03rd 2022 01:56 PM -- Updated: April 03rd 2022 02:11 PM
ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਖਾਰਜ, ਸੰਸਦ ਭੰਗ

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਖਾਰਜ, ਸੰਸਦ ਭੰਗ

ਇਸਲਾਮਾਬਾਦ : ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਲਾਹ 'ਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਅਤੇ 90 ਦਿਨਾਂ ਵਿੱਚ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪਾਕਿਸਤਾਨ ਦੀ ਸੰਸਦ ਵਿੱਚ ਲਏ ਗਏ ਫ਼ੈਸਲੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਹੈ। ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜਪਾਕਿਸਤਾਨ ਦੀ ਸੰਸਦ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖ਼ਾਰਜ ਕਰ ਦਿੱਤਾ ਹੈ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਖ਼ਾਨ ਸੂਰੀ ਨੇ ਵਿਦੇਸ਼ੀ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਹੈ। ਸੂਰੀ ਨੇ ਕਿਹਾ ਕਿ ਕਿਸੇ ਵੀ ਦੂਜੇ ਦੇਸ਼ ਨੂੰ ਹੱਕ ਨਹੀਂ ਹੈ ਕਿ ਉਹ ਪਾਕਿਸਤਾਨ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰੇ। ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜਇਹ ਫ਼ੈਸਲਾ ਲੈਂਦੇ ਹੋਏ ਡਿਪਟੀ ਸਪੀਕਰ ਨੇ ਅਵਿਸ਼ਵਾਸ ਪ੍ਰਸਤਾਵ ਨੂੰ ਖ਼ਾਰਿਜ ਕਰ ਦਿੱਤਾ। ਉਧਰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰਾਸ਼ਟਰਪਤੀ ਆਰਿਫ ਅਲਫੀ ਨੂੰ ਦੇਸ਼ ਦੀ ਸੰਸਦ ਭੰਗ ਕਰਨ ਦੀ ਸਿਫਾਰਿਸ਼ ਕੀਤੀ ਹੈ। ਕੌਮ ਦੇ ਨਾਮ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਦੇਸ਼ ਖ਼ਿਲਾਫ਼ ਸਾਜ਼ਿਸ਼ ਨਾਕਾਮ ਹੋ ਗਈ ਹੈ। ਉਨ੍ਹਾਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਦੇਸ਼ ਵਾਸੀ ਫ਼ੈਸਲਾ ਕਰਨ ਕਿ ਸਹੀ ਕੌਣ ਹੈ। ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਅੱਜ ਕਿਹਾ ਕਿ ਉਹ ਡਿਪਟੀ ਸਪੀਕਰ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ। ਬਿਲਾਵਲ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਤੁਰੰਤ ਵੋਟਿੰਗ ਦੀ ਮੰਗ ਕੀਤੀ ਹੈ।ਬਿਲਾਵਲ ਦਾ ਇਹ ਬਿਆਨ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੁਰ ਵੱਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਤੋਂ ਕੁਝ ਮਿੰਟਾਂ ਬਾਅਦ ਆਇਆ। ਇਹ ਵੀ ਪੜ੍ਹੋ : Weather Updates: ਉੱਤਰੀ ਭਾਰਤ 'ਚ ਫਿਲਹਾਲ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਇਨ੍ਹਾਂ ਸੂਬਿਆਂ 'ਚ ਮੀਂਹ  


Top News view more...

Latest News view more...