ਦੇਸ਼ ਭਰ 'ਚ ਫਿਲਹਾਲ ਨਹੀਂ ਖੁੱਲ੍ਹਣਗੇ ਸਕੂਲ, ਗ੍ਰਹਿ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ

By Shanker Badra - May 27, 2020 2:05 pm

ਦੇਸ਼ ਭਰ 'ਚ ਫਿਲਹਾਲ ਨਹੀਂ ਖੁੱਲ੍ਹਣਗੇ ਸਕੂਲ, ਗ੍ਰਹਿ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ:ਨਵੀਂ ਦਿੱਲੀ : ਦੇਸ਼ ਭਰ ਵਿੱਚ ਕੁੱਝ ਮੀਡਿਆ ਚੈਨਲਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ 1 ਜੁਲਾਈ ਤੋਂ ਕੇਂਦਰ ਸਰਕਾਰ ਨੇ ਗਰੀਨ ਜ਼ੋਨ ਵਿੱਚ 30 ਪ੍ਰਤੀਸ਼ਤ ਬੱਚਿਆਂ ਨਾਲ 8ਵੀਂ ਤੋਂ 12ਵੀਂ ਕਲਾਸ ਦੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ ਪਰ ਗ੍ਰਹਿ ਮੰਤਰਾਲੇ ਨੇ ਇਹ ਸਾਫ ਕਰ ਦਿੱਤਾ ਹੈ ਕਿ ਦੇਸ਼ ਭਰ ਵਿੱਚ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।

ਜਿਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, "ਕੇਂਦਰੀ ਗ੍ਰਹਿ ਮੰਤਰਾਲੇ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ। ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਅਜੇ ਵੀ ਖੋਲ੍ਹਣ 'ਤੇ ਪਾਬੰਦੀ ਹੈ। ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰੇ ਅਜੇ ਬੰਦ ਰਹਿਣਗੇ।

ਦੱਸ ਦਈਏ ਕਿ ਕਿ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਦੇਸ਼ ਵਿੱਚ ਮਾਰਚ ਦੇ ਅੱਧ ਤੋਂ ਲੈ ਕੇ ਹੁਣ ਤੱਕ ਵਿਦਿਅਕ ਸੰਸਥਾਵਾਂ ਬੰਦ ਹਨ। ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਪਹਿਲੇ ਲੌਕਡਾਊਨ ਨਾਲ ਪੂਰੀ ਤਰ੍ਹਾਂ ਬੰਦ ਹੋ ਗਈਆਂ ਸੀ। ਗ੍ਰਹਿ ਮੰਤਰਾਲੇ ਦੇ ਆਦੇਸ਼ ਤੋਂ ਇਹ ਸਪਸ਼ਟ ਹੈ ਕਿ ਦੇਸ਼ ਵਿੱਚ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।
-PTCNews

adv-img
adv-img