Wed, Apr 24, 2024
Whatsapp

'ਨਾਨਕ ਸ਼ਾਹ ਫਕੀਰ' ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ- ਮੁੱਖ ਮੰਤਰੀ

Written by  Joshi -- April 10th 2018 07:44 PM
'ਨਾਨਕ ਸ਼ਾਹ ਫਕੀਰ' ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ- ਮੁੱਖ ਮੰਤਰੀ

'ਨਾਨਕ ਸ਼ਾਹ ਫਕੀਰ' ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ- ਮੁੱਖ ਮੰਤਰੀ

no intervention currently needed in nanak shah fakir film matter: 'ਨਾਨਕ ਸ਼ਾਹ ਫਕੀਰ' ਫ਼ਿਲਮ ਦੇ ਮਾਮਲੇ ਵਿਚ ਇਸ ਵੇਲੇ ਕਿਸੇ ਦਖਲ ਦੀ ਜ਼ਰੂਰਤ ਨਹੀਂ- ਮੁੱਖ ਮੰਤਰੀ ਫ਼ਿਲਮ ਨਿਰਮਾਤਾ ਨੇ ਹਾਲ ਦੀ ਘੜੀ ਪੰਜਾਬ 'ਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਚੰਡੀਗੜ੍ਹ, 10 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿਵਾਦਪੂਰਨ ਫ਼ਿਲਮ 'ਨਾਨਕ ਸ਼ਾਹ ਫਕੀਰ' ਦੇ ਮੁੱਦੇ 'ਤੇ ਕੋਈ ਵੀ ਦਖਲ ਨਾ ਦੇਣ ਦਾ ਫੈਸਲਾ ਕੀਤਾ ਹੈ ਕਿਉਾਕਿ ਫ਼ਿਲਮ ਨਿਰਮਾਤਾ ਨੇ ਹੀ ਸੂਬੇ ਵਿਚ ਫ਼ਿਲਮ ਨੂੰ ਰਲੀਜ਼ ਨਾ ਕਰਨ ਦਾ ਨਿਰਨਾ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਵੱਲੋਂ ਇਸ ਨੂੰ ਰਲੀਜ਼ ਨਾ ਕਰਨ ਦੇ ਲਏ ਗਏ ਫੈਸਲੇ ਦੇ ਮੱਦੇਨਜ਼ਰ ਇਸ ਫ਼ਿਲਮ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫ਼ੈਸਲਾ ਗੈਰ-ਜ਼ਰੂਰੀ ਬਣ ਗਿਆ ਹੈ | ਫ਼ਿਲਮ ਦੇ ਨਿਰਮਾਤਾ ਨੇ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਸ ਮੁੱਦੇ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਕਾਰਨ ਉਨ੍ਹਾਂ ਨੇ ਹਾਲ ਦੀ ਘੜੀ ਪੰਜਾਬ ਸੂਬੇ ਵਿਚ ਫ਼ਿਲਮ ਰਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ | ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਵੇਲੇ ਇਸ ਮਾਮਲੇ ਵਿਚ ਸੂਬਾ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਦਾ ਜਾਇਜ਼ਾ ਲਵੇਗੀ ਅਤੇ ਜੇਕਰ ਭਵਿੱਖ ਵਿਚ ਜ਼ਰੂਰੀ ਹੋਇਆ ਤਾਂ ਇਸ ਸਬੰਧ ਵਿਚ ਢੁੱਕਵਾਂ ਫੈਸਲਾ ਲਿਆ ਜਾਵੇਗਾ | ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਜ਼ਰੂਰਤ ਪੈਣ ਉੱਤੇ ਸਾਰੇ ਸੰਭਵੀ ਕਦਮ ਚੁੱਕੇਗੀ ਤਾਂ ਜੋ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਂਤੀ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਫ਼ਿਲਮ ਦੇ ਸਬੰਧ ਵਿੱਚ ਅਕਾਲ ਤਖ਼ਤ ਦੇ ਫੈਸਲੇ ਦਾ ਵੀ ਨੋਟਿਸ ਲਿਆ ਹੈ | ਅਕਾਲ ਤਖ਼ਤ ਨੇ ਕੱਲ੍ਹ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਫ਼ਿਲਮ ਉੱਤੇ ਪਾਬੰਦੀ ਦਾ ਫੈਸਲਾ ਕੀਤਾ ਸੀ ਕਿਉਂਕਿ ਇਨ੍ਹਾਂ ਸੰਸਥਾਵਾਂ ਨੇ ਗੁਰੂ ਨਾਨਕ ਦੇਵ ਜੀ ਦੇ ਚਿੱਤਰਣ ਕਰਨ ਉੱਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਕਿਸੇ ਵੀ ਸਿੱਖ ਗੁਰੂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪਰਦੇ 'ਤੇ ਚਿਤਰਣ ਸਿੱਖ ਧਰਮ ਦੇ ਸਿਧਾਂਤਾਂ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਗੁਰੂ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਮਾਨਵ ਵਜੋਂ ਪੇਸ਼ ਕੀਤਾ ਗਿਆ ਹੈ ਜੋ ਕਿ ਸਿੱਖੀ ਦੇ ਸਿਧਾਂਤਾਂ ਦੇ ਖਿਲਾਫ ਹੈ | ਮੁੱਖ ਮੰਤਰੀ ਦਾ ਵਿਚਾਰ ਹੈ ਕਿ ਲੇਖਕਾਂ, ਫ਼ਿਲਮ ਨਿਰਮਾਤਾਵਾਂ ਆਦਿ ਦੀ ਪ੍ਰਗਟਾਵੇ ਦੀ ਸਿਰਜਣਾਤਮਕ ਆਜ਼ਾਦੀ ਹੈ ਪਰ ਇਹ ਆਜ਼ਾਦੀ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਸੰਵੇਦਨਸ਼ੀਲਤਾਵਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ | ਇਸ ਦੌਰਾਨ ਉਨ੍ਹਾਂ ਨੇ ਵਿਰੋਧ ਕਰ ਰਹੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਨਾ ਤਾਂ ਹਿੰਸਾ ਕਰਨ ਅਤੇ ਨਾ ਹੀ ਫ਼ਿਲਮ ਵਿਰੁੱਧ ਰੋਸ ਵਿਖਾਉਣ ਲਈ ਜੀਵਨ ਅਤੇ ਜਾਇਦਾਦ ਨੂੰ ਕੋਈ ਨੁਕਸਾਨ ਪਹੁੰਚਾਉਣ | ਮੀਡੀਆ ਵਿਚ ਪਾਬੰਦੀ ਲਾਉਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿਚ ਫ਼ਿਲਮ 'ਤੇ ਪਾਬੰਦੀ ਲਾਉਣ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ | —PTC News


Top News view more...

Latest News view more...