ਨਹੀਂ ਰਹੇ ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ

By Riya Bawa - September 27, 2021 8:09 pm

ਸੁਲਤਾਨਪੁਰ ਲੋਧੀ - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਇਨ੍ਹਾਂ ਨੇ 68 ਸਾਲ ਦੀ ਉਮਰ ਵਿਚ ਆਖ਼ਿਰੀ ਸਾਹ ਲਏ ਹਨ। ਉਨ੍ਹਾਂ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਬਸਪਾ ਦੇ ਬਾਨੀ ਕਾਂਸ਼ੀ ਰਾਮ ਤੇ ਕੁਮਾਰੀ ਮਾਇਆਵਤੀ ਨਾਲ ਪਾਰਟੀ ਵਿਚ ਰਹਿ ਕੇ ਸਰਗਰਮੀ ਨਾਲ ਕੰਮ ਕੀਤਾ।

ਬਾਅਦ ਵਿਚ ਕੁੱਝ ਮਤਭੇਦਾਂ ਕਾਰਨ ਉਨ੍ਹਾਂ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਅੰਬੇਡਕਰ ਦਾ ਗਠਨ ਕੀਤਾ।

adv-img
adv-img