Sat, Jul 12, 2025
Whatsapp

ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

Reported by:  PTC News Desk  Edited by:  Riya Bawa -- May 28th 2022 06:21 PM
ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

ਪਟਿਆਲਾ: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ ਇਹ ਹੁਕਮ ਜ਼ਿਲ੍ਹੇ ਵਿੱਚ 23 ਜੁਲਾਈ 2022 ਤੱਕ ਲਾਗੂ ਰਹਿਣਗੇ। ਇਹ ਹੁਕਮ ਅੰਗਹੀਣ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲ੍ਹੇ 'ਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ ਇਹ ਵੀ ਪੜ੍ਹੋ:ਬਿਜਲੀ ਚੋਰੀ ਕਰਨ ਵਾਲਿਆਂ 'ਤੇ ਪਾਵਰਕਾਮ ਦੀ ਵੱਡੀ ਕਾਰਵਾਈ, 72 ਲੱਖ ਤੋਂ ਵਧੇਰੇ ਲਗਾਏ ਜੁਰਮਾਨੇ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਹਾਲ ਹੀ ਵਿੱਚ ਇੱਕ ਗੁਮਨਾਮ ਪੱਤਰ ਰਾਹੀਂ ਲੁਧਿਆਣਾ ਸਟੇਸ਼ਨ ਅਤੇ ਹੋਰ ਕਈ ਧਾਰਮਿਕ ਸਥਾਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਪੱਤਰ ਵਿੱਚ ਕਿਹਾ ਗਿਆ ਕਿ ਲੁਧਿਆਣਾ ਰੇਲਵੇ ਸਟੇਸ਼ਨ, ਜਲੰਧਰ, ਫਗਵਾੜਾ, ਅੰਮ੍ਰਿਤਸਰ, ਪਠਾਨਕੋਟ, ਜੰਮੂ ਤਵੀ ਆਦਿ ਸਟੇਸ਼ਨਾਂ ਨੂੰ ਉਡਾਇਆ ਜਾਵੇਗਾ। Patiala, Punjabi news, latest news,   sharp weapons ਇਸ ਵਿੱਚ ਲੁਧਿਆਣਾ ਸਟੇਸ਼ਨ ਨੂੰ 21 ਮਈ 2022 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਦਕਿ ਲੁਧਿਆਣਾ ਸਟੇਸ਼ਨ ਡਾਇਰੈਕਟਰ ਨੂੰ 24 ਮਈ ਨੂੰ ਧਮਕੀ ਪੱਤਰ ਮਿਲਿਆ ਸੀ। ਥਾਣਾ ਜੀਆਰਪੀ ਲੁਧਿਆਣਾ ਨੇ 24 ਮਈ ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 70, ਧਾਰਾ 153, 153-ਏ, 505-(1)ਬੀ ਤਹਿਤ ਕੇਸ ਦਰਜ ਕੀਤਾ ਸੀ। -PTC News


Top News view more...

Latest News view more...

PTC NETWORK
PTC NETWORK