ਕੁਮਾਰ ਵਿਸ਼ਵਾਸ ਦੀ ਪਟੀਸ਼ਨ 'ਤੇ ਬਹਿਸ ਮੁਕੰਮਲ: HC ਨੇ ਸੋਮਵਾਰ ਤੱਕ ਫੈਸਲਾ ਰੱਖਿਆ ਸੁਰੱਖਿਅਤ
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਖਿਲਾਫ ਬਿਆਨ ਦੇਣ 'ਤੇ ਕੁਮਾਰ ਖਿਲਾਫ ਰੋਪੜ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਕੁਮਾਰ ਨੇ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਫਿਲਹਾਲ ਅੰਤਰਿਮ ਰਾਹਤ 'ਤੇ ਹਾਈਕੋਰਟ 'ਚ ਉਨ੍ਹਾਂ ਦੀ ਸੁਣਵਾਈ ਹੋਈ ਹੈ।
ਕੁਮਾਰ ਵਿਸ਼ਵਾਸ ਦੇ ਵਕੀਲ ਚੇਤਨ ਮਿੱਤਲ ਨੇ ਦੱਸਿਆ ਕਿ ਅਦਾਲਤ ਕੋਲ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਅੰਤ੍ਰਿਮ ਰਾਹਤ ਬਾਰੇ ਫੈਸਲਾ ਦੇਵੇਗੀ।
ਪੰਜਾਬ ਪੁਲਿਸ ਕੁਝ ਦਿਨ ਪਹਿਲਾਂ ਕੁਮਾਰ ਵਿਸ਼ਵਾਸ ਦੇ ਗਾਜ਼ੀਆਬਾਦ ਸਥਿਤ ਘਰ ਪਹੁੰਚੀ ਸੀ। ਕੁਮਾਰ ਨੇ ਖੁਦ ਇਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਸਨ ਜਿਸ ਰਾਹੀਂ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਸੀ ਕਿ ਜਿਸ ਦੇ ਇਸ਼ਾਰੇ 'ਤੇ ਉਹ ਅਜਿਹਾ ਕਰ ਰਿਹਾ ਹੈ, ਉਹ ਪੰਜਾਬ ਅਤੇ ਮਾਨ ਨਾਲ ਧੋਖਾ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਕੀਤਾ ਪਾਰ
ਪੁਲਿਸ ਨੇ ਉਨ੍ਹਾਂ ਨੂੰ ਇੱਕ 'ਆਪ' ਸਮਰਥਕ ਦੁਆਰਾ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਵਿਸ਼ਵਾਸ ਨੇ ਵੱਖਵਾਦੀ ਤੱਤਾਂ ਨਾਲ ਸਬੰਧਾਂ ਦਾ ਦੋਸ਼ ਲਗਾਉਂਦੇ ਹੋਏ ਨਿਊਜ਼ ਚੈਨਲਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੇਜਰੀਵਾਲ ਦੇ ਖਿਲਾਫ ਭੜਕਾਊ ਬਿਆਨ ਦਿੱਤੇ।
-PTC News