ਨੌਦੀਪ ਕੌਰ ਨੂੰ ਇਕ ਮਾਮਲੇ 'ਚ ਸੋਨੀਪਤ ਅਦਾਲਤ ਨੇ ਦਿੱਤੀ ਜ਼ਮਾਨਤ, ਭਲਕੇ ਹੋਵੇਗੀ ਅਗਲੀ ਸੁਣਵਾਈ
ਬੀਤੇ ਕੁਝ ਦਿਨਾਂ ਤੋਂ ਨੌਦੀਪ ਕੌਰ ਦਾ ਮੁੱਦਾ ਭੱਖਿਆ ਹੋਇਆ ਹੈ , ਜਿਸ ਵਿਚ ਨੌਦੀਪ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਹਰ ਪਾਸੇ ਉਠਿ ਹੋਈ , ਉਥੇ ਹੀ ਹੁਣ ਤਾਜ਼ਾ ਅੱਪਡੇਟ ਦੀ ਗੱਲ ਕੀਤੀ ਜਾਵੇ ਤਾਂ ਇਸ ਮਾਮਲੇ 'ਚ ਤੁਹਾਨੂੰ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਸੋਨੀਪਤ ਦੀ ਜ਼ਿਲ੍ਹਾ ਅਦਾਲਤ ਨੇ ਇਕ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਇਸ ਬਾਰੇ 'ਚ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੌਦੀਪ ਕੌਰ ਵਿਰੁੱਧ ਤਿੰਨ ਮਾਮਲੇ ਦਰਜ ਹੋਏ ਹਨ, ਜਿਨ੍ਹਾਂ 'ਚੋਂ ਦਸੰਬਰ 2020 ਦੀ FIR 'ਚ ਉਸ ਨੂੰ ਜ਼ਮਾਨਤ ਮਿਲ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
ਪੜ੍ਹੋ ਹੋਰ ਖ਼ਬਰਾਂ :ਲੋਕ ਸਭਾ ‘ਚ ਬੋਲੇ ਰਾਹੁਲ ਗਾਂਧੀ ,ਕਿਹਾ- ਕੇਂਦਰ ਸਰਕਾਰ ‘ਹਮ ਦੋ ਹਮਾਰੇ ਦੋ’ ਦੀ ਤਰਜ਼ ‘ਤੇ ਚੱਲ ਰਹੀ ਹੈ
ਸਭ ਤੋਂ ਪਹਿਲਾਂ ਦਸੰਬਰ 2020 ਦੀ ਇਕ ਘਟਨਾ ਨਾਲ ਸਬੰਧਤ ਹੈ, ਜਦੋਂ ਉਸਨੇ ਅਤੇ ਮਜ਼ਦੂਰ ਅਧਿਕਾਰ ਸੰਗਠਨ ਦੇ ਹੋਰ ਵਿਰੋਧੀਆਂ ਨੇ ਇਕ ਉਦਯੋਗਿਕ ਇਕਾਈ ਦਾ ਘਿਰਾਓ ਕੀਤਾ ਅਤੇ ਮਜ਼ਦੂਰਾਂ ਲਈ ਮਜ਼ਦੂਰੀ ਦੀ ਮੰਗ ਕੀਤੀ। ਇਹ ਉਹ ਕੇਸ ਹੈ ਜਿਸ ਵਿੱਚ ਉਸਨੂੰ ਜ਼ਮਾਨਤ ਮਿਲ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਭਾਰਤ ‘ਚ ਹਿੰਸਾ ਤੇ ਦੰਗੇ ਭੜਕਾਉਣ ਦੇ ਡਰ ਤੋਂ Twitter ਨੇ500 ਤੋਂ ਜ਼ਿਆਦਾ ਅਕਾਊਂਟਸ ਨੂੰ ਕੀਤਾ ਬਲਾਕ