News Ticker

ਪੰਜਾਬ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੀ ਹੋਈ ਸ਼ੁਰੂਆਤ

By Jasmeet Singh -- January 25, 2022 1:10 pm -- Updated:January 25, 2022 1:37 pm

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਚੁੱਕਿਆ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।

ਨਾਮਜ਼ਦਗੀ ਦਾਖਲ ਕਰਨ ਦਾ ਕਾਰਜ 1 ਫਰਵਰੀ ਤੱਕ ਜਾਰੀ ਰਹੇਗਾ, ਇਸ ਦੇ ਨਾਲ ਉਮੀਦਵਾਰ ਆਨਲਾਈਨ ਵੀ ਆਪਣੀ ਨਾਮਜ਼ਦਗੀਆਂ ਭਰ ਸਕਦੇ ਹਨ।

ਇਹ ਵੀ ਪੜ੍ਹੋ: ਬਰੈਂਪਟਨ ਦੇ ਇਕ ਘਰ 'ਚ ਅੱਗ ਲੱਗਣ ਕਾਰਨ 3 ਬੱਚਿਆਂ ਦੀ ਹੋਈ ਮੌਤ

ਆਉਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ 1 ਫਰਵਰੀ, 2022 ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ।

ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਦਾਖਲ ਕੀਤੇ ਜਾਣੇ ਹਨ। ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣੇ ਲਾਜ਼ਮੀ ਹਨ।

ਵਿਧਾਨ ਸਭਾ ਸੀਟ ਲਈ ਯੋਗਤਾ ਪੂਰੀ ਕਰਨ ਲਈ, ਇੱਕ ਉਮੀਦਵਾਰ ਨੂੰ ਸੂਬੇ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਲਈ ਵੋਟਰ ਵਜੋਂ ਰਜਿਸਟਰ ਕੀਤਾ ਜਾਣਾ ਚਾਹੀਦਾ ਹੈ। ਇਸ ਨੁਕਤੇ 'ਤੇ ਸਬੰਧਤ ਰਿਟਰਨਿੰਗ ਅਫਸਰ ਨੂੰ ਸੰਤੁਸ਼ਟ ਕਰਨ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਵੀ ਪੇਸ਼ ਕਰਨੀ ਹੋਵੇਗੀ।

ਸਬੰਧਤ ਰਿਟਰਨਿੰਗ ਅਫਸਰ ਜਾਂ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਕਿਸੇ ਹੋਰ ਵਿਅਕਤੀ ਤੋਂ ਪਹਿਲਾਂ ਨਿਰਧਾਰਤ ਫਾਰਮ ਵਿੱਚ ਸਹੁੰ ਜਾਂ ਪੁਸ਼ਟੀ ਕਰਨ ਲਈ ਇੱਕ ਸਰਟੀਫਿਕੇਟ ਦੀ ਵੀ ਲੋੜ ਹੋਵੇਗੀ।

26 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਛੁੱਟੀ ਹੈ। ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਬਰਤਾਨੀਆ ਵਿੱਚ ਮਾਸਕ ਦੀ ਵਰਤੋਂ ਹੁਣ ਲਾਜ਼ਮੀ ਨਹੀਂ, ਘਰੋਂ ਕੰਮ ਕਰਨ ਦਾ ਨਿਯਮ ਵੀ ਹਟਿਆ

30 ਜਨਵਰੀ ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੇ ਤਹਿਤ ਫਿਰ ਛੁੱਟੀ ਹੈ। ਇਸ ਲਈ ਉਸ ਦਿਨ ਵੀ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ।

- PTC News

  • Share