Weather Updates: ਉੱਤਰੀ ਭਾਰਤ 'ਚ ਫਿਲਹਾਲ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਇਨ੍ਹਾਂ ਸੂਬਿਆਂ 'ਚ ਮੀਂਹ
ਇਹ ਵੀ ਪੜ੍ਹੋ: Petrol Price Hike: ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ RATE
ਦਿੱਲੀ, ਹਰਿਆਣਾ, ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਵਿਦਰਭ ਅਤੇ ਗੁਜਰਾਤ ਵਿੱਚ ਵੀ ਲੋਕ ਗਰਮੀ ਤੋਂ ਪ੍ਰੇਸ਼ਾਨ ਹੋਣਗੇ। ਮੱਧ ਪ੍ਰਦੇਸ਼, ਰਾਜਸਥਾਨ ਦੇ ਕੁਝ ਹਿੱਸਿਆਂ, ਹਿਮਾਚਲ ਪ੍ਰਦੇਸ਼, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਝਾਰਖੰਡ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।
ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਮੁਤਾਬਕ ਅਰੁਣਾਚਲ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
6 ਅਪ੍ਰੈਲ ਨੂੰ ਦੱਖਣੀ ਅੰਡੇਮਾਨ ਸਾਗਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਅੱਪਰ ਏਅਰ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਬਹੁਤ ਸੰਭਾਵਨਾ ਹੈ। ਇਸ ਲਈ, ਇਸ ਦੇ ਪ੍ਰਭਾਵ ਹੇਠ, ਅਗਲੇ 24 ਘੰਟਿਆਂ ਦੌਰਾਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਜਿਸ ਕਾਰਨ ਅਗਲੇ ਕੁਝ ਦਿਨਾਂ 'ਚ ਇਨ੍ਹਾਂ ਇਲਾਕਿਆਂ 'ਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ।
-PTC News