Tue, Apr 23, 2024
Whatsapp

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ

Written by  Shanker Badra -- September 28th 2021 04:43 PM
ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ

ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਨਵਜੋਤ ਸਿੱਧੂ ਟਿਕਣ ਵਾਲਾ ਵਿਅਕਤੀ ਨਹੀਂ ਹੈ ਅਤੇ ਨਾ ਹੀ ਸਰਹੱਦੀ ਸੂਬੇ ਲਈ ਸਹੀ ਹੈ। ਪੜ੍ਹੋ ਹੋਰ ਖ਼ਬਰਾਂ : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ [caption id="attachment_537572" align="aligncenter" width="599"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ[/caption] ਦਰਅਸਲ 'ਚ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ। [caption id="attachment_537573" align="aligncenter" width="300"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ[/caption] ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ | ਚੰਨੀ ਦਾ ਕਹਿਣਾ ਸੀ ਕਿ ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ। ਹਾਲਾਂਕਿ ਅੱਜ ਹੀ ਮੁੱਖ ਮੰਤਰੀ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ। [caption id="attachment_537571" align="aligncenter" width="300"] ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਪਟਨ ਨੇ ਦਿੱਤਾ ਵੱਡਾ ਬਿਆਨ , ਜਾਣੋਂ ਪੂਰਾ ਮਾਮਲਾ[/caption] ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੂੰ 18 ਜੁਲਾਈ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਵਿਚਾਲੇ ਕਾਫੀ ਖਿੱਚੋਤਾਣ ਚੱਲ ਰਹੀ ਸੀ। ਕੈਪਟਨ ਅਮਰਿੰਦਰ ਨੇ 18 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। -PTCNews


Top News view more...

Latest News view more...