Advertisment

ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ

author-image
Riya Bawa
Updated On
New Update
ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ
Advertisment
ਚੰਡੀਗੜ੍ਹ: ਡੇਰਾ ਸਿਰਸਾ ਪ੍ਰੇਮੀ ਦੇ ਕਤਲ ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਜਾਂਚ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੀਬੀਆਈ ਨੂੰ ਨੋਟਿਸ (Notice) ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਡੇਰਾ ਪ੍ਰੇਮੀ (Dera Premi Murder) ਮਹਿੰਦਰਪਾਲ ਬਿੱਟੂ ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਸੀ, ਜਿਸ ਨੂੰ ਨਾਭਾ ਹਾਈ ਸਿਕਿਓਰਟੀ ਜੇਲ੍ਹ ਵਿੱਚ 2 ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਿੱਟੂ ਦੇ ਪਰਿਵਾਰ ਵੱਲੋਂ ਮਾਮਲੇ ਵਿੱਚ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਸੀਬੀਆਈ ਜਾਂਚ (CBI probe) ਦੀ ਮੰਗ ਕੀਤੀ ਸੀ। ਮਾਮਲੇ ਵਿੱਚ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਪਰਿਵਾਰ ਦੇ ਵਕੀਲਾਂ ਨੇ ਕਿਹਾ ਕਿ ਨਾਭਾ ਹਾਈ ਸਿਕਿਓਰਟੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਦਾ ਕਤਲ ਇੱਕ ਸੋਚੀ ਸਮਝੀ ਸਾਜਸ਼ ਹੈ। ਵਕੀਲ ਨੇ ਕਿਹਾ ਕਿ ਬਿੱਟੂ ਦੀ ਡਾਇਰੀ ਆਪਣੇ ਆਪ ਵਿੱਚ ਇੱਕ ਵੱਡਾ ਸਬੂਤ ਹੈ। ਮਾਮਲੇ ਵਿੱਚ ਅਦਾਲਤ ਨੇ ਸੀਬੀਆਈ ਜਾਂਚ ਦੀ ਮੰਗ ਕਰਦੀ ਅਰਜ਼ੀ 'ਤੇ ਗੌਰ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨਿਸਚਤ ਕੀਤੀ ਗਈ ਹੈ। publive-image -PTC News-
punjab-government dera-premi-murder punjab-haryana-high-court mahinderpal-bittu
Advertisment

Stay updated with the latest news headlines.

Follow us:
Advertisment