Advertisment

ਅੱਜ ਦਾ ਹੁਕਮਨਾਮਾ ,ਸ੍ਰੀ ਹਰਿਮੰਦਰ ਸਾਹਿਬ

author-image
Ragini Joshi
Updated On
New Update
ਅੱਜ ਦਾ ਹੁਕਮਨਾਮਾ ,ਸ੍ਰੀ ਹਰਿਮੰਦਰ ਸਾਹਿਬ
Advertisment
ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥ ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥ ਸ਼ੁੱਕਰਵਾਰ, ੮ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੨੩ ਨਵੰਬਰ, ੨੦੧੮ (ਅੰਗ: ੭੧੦) ਪੰਜਾਬੀ ਵਿਆਖਿਆ: ਸਲੋਕ ॥ ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ, ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ ।੧। ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ । ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੂੰਜੀ ਸਦਾ ਹੀ ਕਾਇਮ ਰਹਿੰਦੀ ਹੈ ।੨। ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ, ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ)? ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ । (ਜੀਵਾਂ ਦਾ) ਜੰਮਣਾ ਤੇ ਮਰਨਾ—ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ), ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ । ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼ ।੨੦।੧। SHALOK: I see only the One Lord; I hear only the One Lord; the One Lord is all-pervading. Nanak begs for the gift of the Naam; O Merciful Lord God, please grant Your Grace. || 1 || I serve the One Lord, I contemplate the One Lord, and to the One Lord, I offer my prayer. Nanak has gathered in the wealth, the merchandise of the Naam; this is the true capital. || 2 || PAUREE: God is merciful and infinite. The One and Only is all-pervading. He Himself is all-in-all. Who else can we speak of? God Himself grants His gifts, and He Himself receives them. Coming and going are all by the Hukam of Your Will; Your place is steady and unchanging. Nanak begs for this gift; by Your Grace, Lord, please grant me Your Name. || 20 || 1 || Friday, 8th Maghar (Samvat 550 Nanakshahi) 23rd November 2018 (Page: 710)-
Advertisment

Stay updated with the latest news headlines.

Follow us:
Advertisment