Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
New Update
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
Advertisment
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ ਸੋਮਵਾਰ, ੨੦ ਕੱਤਕ (ਸੰਮਤ ੫੫੦ ਨਾਨਕਸ਼ਾਹੀ) ਅੰਗ: ੬੮੨ ਧਨਾਸਰੀ ਮਹਲਾ ੫ ॥ ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ É) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ । ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ É ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ।੧। ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ । ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ । (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ।੨।੧੫।੪੬। DHANAASAREE, FIFTH MEHL: He does not let His devotees see the difficult times; this is His innate nature. Giving His hand, He protects His devotee; with each and every breath, He cherishes him. || 1 || My consciousness remains attached to God. In the beginning, and in the end, God is always my helper and companion; blessed is my friend. || Pause || My mind is delighted, gazing upon the marvellous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. || 2 || 15 || 46 || Monday, 20th Katak (Samvat 550 Nanakshahi) Page: 682-
Advertisment

Stay updated with the latest news headlines.

Follow us:
Advertisment