ਮੁੱਖ ਖਬਰਾਂ

ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀ

By Ravinder Singh -- June 30, 2022 9:24 am

ਜਲੰਧਰ: ਪੰਜਾਬ 'ਚ ਰੋਜ਼ਾਨਾ ਵੀਆਈਪੀ ਲੋਕਾਂ ਤੇ ਪੁਲਿਸ ਵਾਲਿਆਂ ਨੂੰ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇ ਡੀ ਭੰਡਾਰੀ ਨੂੰ ਫਿਰੌਤੀ ਦੀਆਂ ਫੋਨ ਕਾਲਾਂ ਤੇ ਵੱਟਸਐਪ ਮੈਸਜ ਆਏ ਹਨ। ਇਸੇ ਤਰ੍ਹਾਂ ਦੀਆਂ ਧਮਕੀਆਂ ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਡੀ ਭੰਡਾਰੀ ਨੂੰ ਵੀ ਆਈਆਂ ਹਨ। ਧਮਕੀ ਵਿੱਚ ਕੇਡੀ ਭੰਡਾਰੀ ਕੋਲੋਂ ਕੋਲੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਮੱਖੂ ਦੇ ਥਾਣਾ ਘੁਦੋਵਾਲ ਦੇ ਵਸਨੀਕ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਅਤੇ ਧਮਕੀਆਂ ਦੇ ਰਿਹਾ ਹੈ।

ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਪੁਲਿਸ ਦੇ ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਇਸ ਮਹੀਨੇ ਦੀ 25 ਤੇ 26 ਤਾਰੀਕ ਨੂੰ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਕੁਝ ਨੰਬਰਾਂ ਤੋਂ ਵ੍ਹਟਸਐਪ ਕਾਲ ਰਾਹੀਂ ਧਮਕੀਆਂ ਦੇ ਕੇ ਫਿਰੌਤੀ ਮੰਗਣ ਦੇ ਫੋਨ ਆਏ ਹਨ, ਜਿਨ੍ਹਾਂ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਕੀਤੀ ਹੈ।

ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀਡੀਸੀਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਫਿਲਹਾਲ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਇਨ੍ਹਾਂ ਨੰਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦੇ ਦੌਰਾਨ ਪਤਾ ਲੱਗਾ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਇਲਾਕੇ ਦੇ ਇੱਕ ਵਿਅਕਤੀ ਜਤਿੰਦਰ ਕੁਮਾਰ ਦਾ ਰੋਲ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਕੁਮਾਰ ਜਲੰਧਰ ਦਾ ਰਹਿਣ ਵਾਲਾ ਹੈ ਅਤੇ 2000 ਵਿੱਚ ਉਹ ਵਿਦੇਸ਼ ਚਲਾ ਗਿਆ ਸੀ। ਉਸ ਉਤੇ ਪਹਿਲੇ ਵੀ ਪਰਿਵਾਰਕ ਹਿੰਸਾ ਦਾ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਜੋ ਐਫਆਈਆਰ ਦਰਜ ਕੀਤੀ ਗਈ ਹੈ ਉਸ ਵਿੱਚ ਜਤਿੰਦਰ ਨੂੰ ਨਾਮਜ਼ਦ ਕੀਤਾ ਗਿਆ ਹੈ।

ਹੁਣ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਮਿਲੀ ਧਮਕੀਜਤਿੰਦਰ ਫਿਲਹਾਲ ਕੈਨੇਡਾ ਵਿਖੇ ਰਹਿ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਇਸ ਸਾਲ ਥੋੜ੍ਹੇ ਚਿਰ ਲਈ ਪੰਜਾਬ ਆਇਆ ਹੋਇਆ ਸੀ, ਜਿਸ ਦੌਰਾਨ ਉਹ ਥੋੜ੍ਹੇ ਦਿਨ ਜਲੰਧਰ ਵਿੱਚ ਵੀ ਰਿਹਾ ਜਿਥੇ ਉਸ ਨੇ ਇੱਕ ਜਨਤਕ ਥਾਂ ਉਪਰ ਕੇਡੀ ਭੰਡਾਰੀ ਨੂੰ ਦੇਖਿਆ ਅਤੇ ਕਿਸੇ ਤਰ੍ਹਾਂ ਉਨ੍ਹਾਂ ਦਾ ਨੰਬਰ ਪਤਾ ਕਰ ਕੇ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਨਾਲ-ਨਾਲ ਫਿਰੌਤੀ ਲਈ ਵੀ ਵ੍ਹਟਸਐਪ ਉਪਰ ਕਾਲ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

-PTC News

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪੁੱਜੀ ਪੁਲਿਸ

  • Share