Advertisment

ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣਗੀਆਂ ਦਿੱਲੀ ਹਵਾਈ ਅੱਡੇ, ਟਾਈਮ ਟੇਬਲ ਜਾਰੀ

author-image
Ravinder Singh
Updated On
New Update
ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣਗੀਆਂ ਦਿੱਲੀ ਹਵਾਈ ਅੱਡੇ, ਟਾਈਮ ਟੇਬਲ ਜਾਰੀ
Advertisment
ਚੰਡੀਗੜ੍ਹ : ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਹਵਾਈ ਅੱਡੇ ਉਤੇ ਜਾਣਗੀਆਂ। ਇਸ ਸਬੰਧੀ ਟਾਈਮ ਟੇਬਲ ਜਾਰੀ ਹੋ ਗਿਆ ਹੈ। ਦਿੱਲੀ ਹਵਾਈ ਅੱਡੇ ਲਈ ਪੰਜਾਬ ਭਰ ਦੇ ਵੱਖ-ਵੱਖ ਸ਼ਹਿਰਾਂ ਤੋਂ ਸਰਕਾਰੀ ਬੱਸਾਂ ਚੱਲਣਗੀਆਂ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਤੇ ਪਨਬੱਸ ਕੋਲ ਦਿੱਲੀ ਏਅਰਪੋਰਟ ਤੱਕ ਦਾ ਲਾਇਸੈਂਸ ਨਹੀਂ ਸੀ। ਸੂਬਾ ਸਰਕਾਰ ਨੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਹੁਣ ਦਿੱਲੀ ਹਵਾਈ ਉਡੇ ਪੁੱਜਣਗੀਆਂ।
Advertisment
ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣਗੀਆਂ ਦਿੱਲੀ ਹਵਾਈ ਅੱਡੇ, ਟਾਈਮ ਟੇਬਲ ਜਾਰੀਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤਕ ਜਾ ਸਕਣਗੀਆਂ। ਇਸ ਸਬੰਧੀ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਵਾਲਵੋ ਬੱਸਾਂ ਭੇਜਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਸਨ। ਪਨਬਸ ਦੇ ਕਾਰਜਕਾਰੀ ਡਾਇਰੈਕਟਰ ਦੇ ਹਸਤਾਖ਼ਰਾਂ ਵਾਲੇ ਪੱਤਰ 'ਚ ਡਿੱਪੂਆਂ ਨੂੰ ਬਾਕਾਇਦਾ ਨੋਟੀਫਿਕੇਸ਼ਨ ਰਾਹੀਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਕਿਸੇ ਯਾਤਰੀ ਨੂੰ ਕੋਈ ਦਿੱਕਤ ਨਾ ਹੋਵੇ। ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣਗੀਆਂ ਦਿੱਲੀ ਹਵਾਈ ਅੱਡੇ, ਟਾਈਮ ਟੇਬਲ ਜਾਰੀ ਹੁਕਮਾਂ ਵਿੱਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋਂ ਵਾਲਵੋ ਬੱਸਾਂ ਛੇਤੀ ਹੀ ਸ਼ੁਰੂ ਕੀਤੇ ਜਾਣ ਬਾਰੇ ਕਿਹਾ ਗਿਆ ਹੈ। ਜਿਨ੍ਹਾਂ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਭੇਜੀਆਂ ਜਾਣਗੀਆਂ ਉਨ੍ਹਾਂ ਵਿੱਚ ਚੰਡੀਗੜ੍ਹ, ਰੂਪਨਗਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮਿਤਸਰ, ਪਠਾਨਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸਬੀਐਸ ਨਗਰ ਸ਼ਾਮਲ ਹਨ। ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਜਾਣਗੀਆਂ ਦਿੱਲੀ ਹਵਾਈ ਅੱਡੇ, ਟਾਈਮ ਟੇਬਲ ਜਾਰੀਜ਼ਿਕਰਯੋਗ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਵੀ ਇਸ ਮਸਲੇ ਨੂੰ ਉਸ ਵੇਲੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਕੋਲ ਚੁੱਕਿਆ ਸੀ, ਜਿਸ 'ਤੇ ਉਨ੍ਹਾਂ ਇਸ ਮਸਲੇ 'ਤੇ ਗੌਰ ਫਰਮਾਉਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਇਸ ਮਸਲੇ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਸੀ। publive-image ਇਹ ਵੀ ਪੜ੍ਹੋ : Mumbai Cruise Drugs case: ਆਰੀਅਨ ਖਾਨ ਨੂੰ ਕਲੀਨ ਚਿੱਟ, NCB ਦੀ ਚਾਰਜਸ਼ੀਟ 'ਚ ਨਾਮ ਨਹੀਂ-
punjabinews latestnews release delhiairport punjabroadways punjabbus timetable
Advertisment

Stay updated with the latest news headlines.

Follow us:
Advertisment