Thu, Apr 25, 2024
Whatsapp

ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂ

Written by  Ravinder Singh -- July 11th 2022 04:03 PM
ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂ

ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਈ-ਗਵਰਨੈਸ ਵੱਲ ਇਕ ਹੋਰ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਪੁਲਿਸ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ, “ਇਸ ਕ੍ਰਾਂਤੀਕਾਰੀ ਫੈਸਲੇ ਦਾ ਮਕਸਦ ਨਾਗਰਿਕਾਂ ਨੂੰ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ, ਇਸ ਦੀ ਪ੍ਰਗਤੀ ਦੀ ਨਿਗਰਾਨੀ ਕਰਨਾ ਤੇ ਆਪਣੇ ਕੰਪਿਊਟਰ ਦੀ ਇੱਕ ਕਲਿੱਕ ਨਾਲ ਘਰ ਬੈਠੇ ਰਿਪੋਰਟ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇਗਾ।" ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂਸੂਬੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਸਾਫਟਵੇਅਰ ਨਾਲ ਲੋਕਾਂ ਦੀਆਂ ਸ਼ਿਕਾਇਤ ਮਿਲਣੀਆਂ ਅਤੇ ਉਸ ਸ਼ਿਕਾਇਤ ਦਾ ਕੀ ਸਟੇਟਸ ਹੋਵੇਗਾ, ਇਸ ਦੀ ਜਾਣਕਾਰੀ ਵੀ ਹਾਸਿਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਹ ਵਿਧੀ ਨਾਗਰਿਕਾਂ ਨੂੰ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ ਤੇ ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਇਸਦੀ ਪ੍ਰਗਤੀ ਦੀ ਨਿਗਰਾਨੀ ਕਰਨ ਵਿੱਚ ਮਦਦ ਕਰਦੀ ਹੈ। ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਵਿੱਚ ਕਮੀ ਹੋਵੇਗੀ। ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂਮੁੱਖ ਮੰਤਰੀ ਨੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਸਾਫਟਵੇਅਰ ਦਾ ਮਕਸਦ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਤੇ ਸਮਾਂਬੱਧ ਨਿਆਂ ਦੇਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਣਾਲੀ ਸਿਸਟਮ ਵਿੱਚ ਜਵਾਬਦੇਹੀ ਨੂੰ ਵੀ ਮਜ਼ਬੂਤ ​​ਕਰੇਗੀ, ਜਿੱਥੇ ਗਲਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਅਣਗਹਿਲੀ ਤੇ ਬੇਲੋੜੀ ਦੇਰੀ ਲਈ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ। ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਿਕਾਇਤਕਰਤਾ ਵੈੱਬਸਾਈਟ Pgd.punjabpolice.gov.in 'ਤੇ ਜਾ ਸਕਦੇ ਹਨ। ਹੁਣ ਘਰ ਬੈਠੇ ਆਨਲਾਈਨ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ, ਮੁੱਖ ਮੰਤਰੀ ਵੱਲੋਂ ਪੋਰਟਲ ਸ਼ੁਰੂਨਾਮ ਤੇ ਮੋਬਾਈਲ ਨੰਬਰ ਭਰਨ ਸਮੇਤ ਕੁਝ ਸਧਾਰਨ ਕਦਮਾਂ ਦੀ ਪਾਲਣਾ ਕਰ ਕੇ ਇੱਕ ਸਥਾਈ ਖਾਤਾ ਬਣਾਓ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਇੱਕ ਪਾਸਵਰਡ ਤਿਆਰ ਹੋਵੇਗਾ ਅਤੇ ਪੋਰਟਲ 'ਤੇ ਇੱਕ ਸਥਾਈ ਖਾਤਾ ਸਥਾਪਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਪ੍ਰਮਾਣ ਪੱਤਰਾਂ ਦੀ ਵਰਤੋਂ ਕਰ ਕੇ ਸ਼ਿਕਾਇਤ ਦੀ ਪ੍ਰਗਤੀ ਨੂੰ ਟਰੈਕ ਕਰ ਸਕਦੇ ਹਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਇਸ ਵਿਧੀ ਰਾਹੀਂ ਪੁਲਿਸ ਵਿਭਾਗ ਦੀ ਜਵਾਬਦੇਹੀ ਵਧੇਗੀ, ਜਿਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਆਵੇਗੀ। ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਤੇ ਚਾਰ ਹੋਰ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ


Top News view more...

Latest News view more...