Punjab News: ਕੁਝ ਮਹੀਨੇ ਪਹਿਲਾਂ ਐਨਐਸਏ ਤਹਿਤ ਆਸਾਮ ਦੇ ਡਿਬਰੂਗੜ੍ਹ ਜੇਲ੍ਹ ਵਿੱਚ ਭਾਈ ਅਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਬਸੰਤ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਦੱਸ ਦਈਏ ਕਿ ਬਸੰਤ ਸਿੰਘ ਦੀ ਪਟੀਸ਼ਨ ਦਾਇਰ ਕਰਨ ਤੋਂ ਪਹਿਲਾ ਗੁਰਮੀਤ ਸਿੰਘ ਭੁੱਕਣਵਾਲਾ ਨੇ ਵੀ ਪਟੀਸ਼ਨ ਦਾਇਰ ਕੀਤੀ ਸੀ, ਗੁਰਮੀਤ ਸਿੰਘ ਭੁੱਕਣਵਾਲਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਭਰ ਵਿੱਚ 18 ਮਾਰਚ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਸੀ। ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਉਸੇ ਦਿਨ ਹੀ ਗ੍ਰਿਫਤਾਰ ਕਰ ਲਿਆ ਗਿਆ। ਜਿਨ੍ਹਾਂ ‘ਤੇ NSA ਲਗਾ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਵੀ ਉਨ੍ਹਾਂ ਵਿੱਚੋਂ ਇੱਕ ਸੀ।ਭੁਕਣਵਾਲਾ ਨੇ ਖੁਦ ਨੂੰ ਦੱਸਿਆ ਬੇਕਸੂਰਉਸ ਨੇ ਅੱਗੇ ਕਿਹਾ ਹੈ ਕਿ ਪਟੀਸ਼ਨਰ ‘ਤੇ ਇਲਜ਼ਾਮ ਹੈ ਕਿ ਉਹ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ‘ਚ ਸ਼ਾਮਲ ਸੀ। ਨਾਲ ਹੀ ਉਸ ਉੱਤੇ ਇਹ ਵੀ ਇਲਜ਼ਾਮ ਹੈ ਕਿ ਉਸ ਨੇ ਅੰਮ੍ਰਿਤਪਾਲ ਦੇ ਸਮਰਥਨ ਵਿੱਚ ਨੌਜਵਾਨਾਂ ਨੂੰ ਉਕਸਾਇਆ। ਉਸ ਲਈ ਸਥਾਨਕ ਨੈੱਟਵਰਕ ਕਾਇਮ ਕਰਕੇ ਜਥੇਬੰਦੀ ਨੂੰ ਮਜਬੂਤ ਕੀਤਾ ਅਤੇ ਅੰਮ੍ਰਿਤਪਾਲ ਨੂੰ ਪੁਲਿਸ ਦੀ ਪਹੁੰਚ ਤੋਂ ਦੂਰ ਰੱਖਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਸਨ।