ਮੁੱਖ ਖਬਰਾਂ

ਨੂਪੁਰ ਸ਼ਰਮਾ ਦੀਆਂ ਮੁਸ਼ਕਲਾਂ ਵਧੀਆਂ, ਮੁੰਬਈ ਪੁਲਿਸ ਗ੍ਰਿਫ਼ਤਾਰੀ ਲਈ ਦਿੱਲੀ ਪੁੱਜੀ

By Ravinder Singh -- June 17, 2022 3:05 pm

ਨਵੀਂ ਦਿੱਲੀ : ਪੈਗੰਬਰ ਮੁਹੰਮਦ ਉਤੇ ਵਿਵਾਦਿਤ ਟਿੱਪਣੀ ਦੇ ਮਾਮਲੇ 'ਚ ਨੂਪੁਰ ਸ਼ਰਮਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਜਪਾ ਦੇ ਸਾਬਕਾ ਨੇਤਾ ਨੂੰ ਹਿਰਾਸਤ 'ਚ ਲੈਣ ਲਈ ਮੁੰਬਈ ਪੁਲਿਸ ਦਿੱਲੀ ਪਹੁੰਚ ਗਈ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਟੀਮ ਦਿੱਲੀ ਵਿੱਚ ਮੌਜੂਦ ਹੈ ਤੇ ਉਹ ਨੂਪੁਰ ਸ਼ਰਮਾ ਨੂੰ ਜਲਦ ਹਿਰਾਸਤ ਵਿੱਚ ਲੈ ਸਕਦੀ ਹੈ।

ਨੂਪੁਰ ਸ਼ਰਮਾ ਦੀਆਂ ਮੁਸ਼ਕਲਾਂ ਵਧੀਆਂ, ਮੁੰਬਈ ਪੁਲਿਸ ਗ੍ਰਿਫ਼ਤਾਰੀ ਲਈ ਦਿੱਲੀ ਪੁੱਜੀਪ੍ਰਾਪਤ ਜਾਣਕਾਰੀ ਅਨੁਸਾਰ ਮੁੰਬਈ ਦੀ ਪਿਧੋਨੀ ਪੁਲਿਸ ਦੀ ਟੀਮ ਦਿੱਲੀ ਪਹੁੰਚ ਗਈ ਹੈ। ਨੂਪੁਰ ਸ਼ਰਮਾ ਨੂੰ ਵੀ 25 ਜੂਨ ਨੂੰ ਸਵੇਰੇ 11 ਵਜੇ ਆਪਣੇ ਬਿਆਨ ਦਰਜ ਕਰਵਾਉਣ ਲਈ ਪਿਧੋਨੀ ਥਾਣੇ ਬੁਲਾਇਆ ਗਿਆ ਹੈ। ਮੁੰਬਈ ਪੁਲਸ ਨੇ ਰਜ਼ਾ ਅਕੈਡਮੀ ਦੀ ਸ਼ਿਕਾਇਤ ਦੇ ਆਧਾਰ ਉਤੇ ਭਾਜਪਾ ਦੀ ਮੁਅੱਤਲ ਬੁਲਾਰੇ ਨੂਪੁਰ ਸ਼ਰਮਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਨੂਪੁਰ ਸ਼ਰਮਾ ਦੀਆਂ ਮੁਸ਼ਕਲਾਂ ਵਧੀਆਂ, ਮੁੰਬਈ ਪੁਲਿਸ ਗ੍ਰਿਫ਼ਤਾਰੀ ਲਈ ਦਿੱਲੀ ਪੁੱਜੀਦੂਜੇ ਪਾਸੇ ਖਾੜੀ ਦੇਸ਼ਾਂ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਨੂਪੁਰ ਸ਼ਰਮਾ ਦੇ ਬਿਆਨ ਦੀ ਨਿੰਦਾ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਪੱਤਰਕਾਰਾਂ ਨੂੰ ਕਿਹਾ, ''ਅਸੀਂ ਭਾਜਪਾ ਦੇ ਦੋ ਆਗੂਆਂ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਦੀ ਨਿੰਦਾ ਕਰਦੇ ਹਾਂ ਤੇ ਸਾਨੂੰ ਇਹ ਦੇਖ ਕੇ ਖੁਸ਼ੀ ਹੋਈ ਹੈ ਕਿ ਭਾਜਪਾ ਨੇ ਵੀ ਇਨ੍ਹਾਂ ਟਿੱਪਣੀਆਂ ਦੀ ਜਨਤਕ ਤੌਰ ਉਤੇ ਨਿੰਦਾ ਕੀਤੀ ਹੈ।

ਨੂਪੁਰ ਸ਼ਰਮਾ ਦੀਆਂ ਮੁਸ਼ਕਲਾਂ ਵਧੀਆਂ, ਮੁੰਬਈ ਪੁਲਿਸ ਗ੍ਰਿਫ਼ਤਾਰੀ ਲਈ ਦਿੱਲੀ ਪੁੱਜੀ

ਜ਼ਿਕਰਯੋਗ ਨੂਪੁਰ ਸ਼ਰਮਾ ਨੇ ਇੱਕ ਟੀਵੀ ਡਿਬੇਟ ਵਿੱਚ ਪੈਗੰਬਰ ਮੁਹੰਮਦ ਉਤੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਕਾਰਨ ਪਹਿਲਾਂ ਦੇਸ਼ ਦੇ ਅੰਦਰ ਵਿਰੋਧ ਹੋਇਆ, ਫਿਰ ਖਾੜੀ ਦੇਸ਼ਾਂ ਤੋਂ ਵੀ ਵਿਰੋਧ ਦੀ ਆਵਾਜ਼ ਉੱਠੀ ਸੀ। ਕਈ ਦੇਸ਼ਾਂ ਨੇ ਇਸ ਬਿਆਨ 'ਤੇ ਇਤਰਾਜ਼ ਜ਼ਾਹਿਰ ਕੀਤਾ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਸੀ। ਹਾਲਾਂਕਿ ਭਾਜਪਾ ਨੇ ਪਹਿਲਾਂ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ। ਇਸ ਤੋਂ ਬਾਅਦ ਪਾਰਟੀ ਦੀ ਤਰਜਮਾਨ ਨੂਪੁਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਦਿੱਲੀ ਦੇ ਮੀਡੀਆ ਮੁਖੀ ਨਵੀਨ ਜਿੰਦਲ ਨੂੰ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹਨੀ ਟਰੈਪ 'ਚ ਫਸਾਕੇ ਫਿਰੌਤੀ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼- 2 ਔਰਤਾਂ ਸਮੇਤ 4 ਕਾਬੂ

  • Share