Walnut Shells Benefits: ਅਖਰੋਟ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਕਿਉਂਕਿ ਇਸ 'ਚ ਭਰਪੂਰ ਮਰਤਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਇਸਦਾ ਸੇਵਨ ਵੀ ਕਈ ਤਰੀਕਿਆਂ ਨਾਲ ਕੀਤਾ ਜਾਂ ਸਕਦਾ ਹੈ ਪਰ ਕਿ ਤੁਸੀਂ ਕਦੇ ਅਖਰੋਟ ਦੇ ਛਿਲਕੇ ਦੀ ਚਾਹ ਦਾ ਸੇਵਨ ਕੀਤਾ ਹੈ?ਅਖਰੋਟ ਦੇ ਛਿਲਕੇ ਦੀ ਚਾਹ ਦਾ ਸੇਵਨ ਵੀ ਸਿਹਤ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ। ਇਸਦਾ ਸੇਵਨ ਗਠੀਆ ਦੀ ਸਮੱਸਿਆ ਨੂੰ ਦੂਰ ਕਰਨ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਅਖਰੋਟ ਦੇ ਛਿਲਕੇ ਦੀ ਚਾਹ ਪੀਣ ਦੇ ਕੀ ਸਿਹਤ ਲਾਭ ਹਨ।ਗੱਠੀਆ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ : ਜੇਕਰ ਤੁਹਾਨੂੰ ਗੱਠੀਆ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਅਖਰੋਟ ਦੇ ਛਿਲਕੇ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਏ ਜਾਣ ਵਾਲੇ ਐਂਟੀ-ਇੰਫਲੇਮੇਟਰੀ ਗੁਣ ਗੱਠੀਏ ਕਾਰਨ ਹੋਣ ਵਾਲੇ ਦਰਦ ਅਤੇ ਸੋਜ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।ਚਮੜੀ ਲਈ ਫਾਇਦੇਮੰਦ : ਜੇਕਰ ਤੁਸੀਂ ਆਪਣੀ ਚਮੜੀ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਅਖਰੋਟ ਦੇ ਛਿਲਕੇ ਦਾ ਫੇਸ ਪੈਕ ਬਣਾ ਕੇ ਲਗਾਉਣਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਐਂਟੀ-ਆਕਸੀਡੈਂਟ ਗੁਣ ਭਰਪੂਰ ਮਾਤਰਾ 'ਚ ਪਾਏ ਜਾਣਦੇ ਹਨ ਜੋ ਮੁਹਾਸੇ, ਦਾਗ-ਧੱਬੇ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਚਮੜੀ ਨੂੰ ਚਮਕਦਾਰ ਬਣਾਉਣ ਵਿੱਚ ਮਦਦ ਕਰਦੇ ਹਨ। ਨੀਂਦ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ : ਜੇਕਰ ਤੁਹਾਨੂੰ ਨੀਂਦ ਨਾਂ ਆਉਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਅਖਰੋਟ ਦੇ ਛਿਲਕੇ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸਦਾ ਸੇਵਨ ਕਰਨ ਨਾਲ ਮਨ ਤਰੋਤਾਜ਼ਾ ਹੁੰਦਾ ਹੈ, ਜਿਸ ਨਾਲ ਚੰਗੀ ਨੀਂਦ ਆਉਂਦੀ ਹੈ।ਸਰੀਰ ਨੂੰ ਤੁਰੰਤ ਊਰਜਾ ਦੇਣ ਲਈ ਫਾਇਦੇਮੰਦ : ਜੇਕਰ ਤੁਸੀਂ ਰੋਜ਼ਾਨਾ ਸਵੇਰੇ ਅਖਰੋਟ ਦੇ ਛਿਲਕੇ ਦੇ ਪਾਣੀ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ ਕਿਉਂਕਿ ਇਹ ਸਰੀਰ ਨੂੰ ਤੁਰੰਤ ਊਰਜਾ ਪ੍ਰਦਾਨ ਕਰਦਾ ਹੈ। ਇਸ 'ਚ ਪਾਏ ਜਾਣ ਵਾਲੇ ਗੁਣ ਕਮਜ਼ੋਰੀ ਦੂਰ ਕਰਨ ਵਿੱਚ ਮਦਦ ਕਰਦੇ ਹਨ।ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ : ਤੁਸੀਂ ਦਿਲ ਦੀ ਸਿਹਤ ਨੂੰ ਸਿਹਤਮੰਦ ਰੱਖਣ ਲਈ ਅਖਰੋਟ ਦੇ ਛਿਲਕੇ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਪਾਏ ਜਾਨ ਵਾਲੇ ਮੈਗਨੀਸ਼ੀਅਮ ਅਤੇ ਫਲੇਵੋਨੋਇਡਸ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਦੇ ਲਈ ਅਖਰੋਟ ਦੇ ਛਿਲਕੇ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ।ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : ਤੁਸੀਂ ਅਖਰੋਟ ਦੇ ਛਿਲਕੇ ਦੇ ਪਾਣੀ ਦਾ ਸੇਵਨ ਕਰਕੇ ਵੀ ਆਪਣੀ ਪਾਚਨ ਕਿਰਿਆ ਨੂੰ ਸੁਧਾਰ ਸਕਦੇ ਹੋ। ਕਿਉਂਕਿ ਇਸ ਵਿੱਚ ਪਾਏ ਜਾਣ ਵਾਲੇ ਗੁਣ ਕਬਜ਼, ਬਦਹਜ਼ਮੀ, ਬਲੋਟਿੰਗ ਵਰਗੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।-ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ ਇਹ ਵੀ ਪੜ੍ਹੋ: Winter SuperFoods: ਜੇਕਰ ਤੁਸੀਂ ਸਰਦੀਆਂ ’ਚ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਆਪਣੀ ਡਾਈਟ ’ਚ ਸ਼ਾਮਲ ਕਰੋ ਇਹ ਸੁਪਰਫੂਡਸ