ਪੰਜਾਬ

10 ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ-ਧਾਲੀਵਾਲ

By Riya Bawa -- May 14, 2022 6:27 pm -- Updated:May 14, 2022 6:32 pm

ਅੰਮ੍ਰਿਤਸਰ: ਸਾਡੀ ਸਰਕਾਰ ਨੇ 10 ਦਿਨਾਂ ਦੇ ਅੰਦਰ-ਅੰਦਰ ਪੰਚਾਇਤੀ ਰਾਜ ਦੀ ਕਰੀਬ 1200 ਏਕੜ ਜਮੀਨ ਤੇ ਕਬਜ਼ਾ ਛੁਡਾਇਆ ਹੈ ਅਤੇ ਆਉਦੇ ਕੁਝ ਹੀ ਦਿਨਾਂ ਵਿਚ ਬਾਕੀ ਪੰਚਾਇਤੀ ਜਮੀਨਾਂ ਤੋਂ ਵੀ ਨਜ਼ਾਇਜ਼ ਕਬਜੇ ਛੁਡਾ ਲਏ ਜਾਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਕੁਲਦੀਪ ਸਿੰਘ ਧਾਲੀਵਾਲ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਰਿਹਾਇਸ਼ੀ ਕਾਲੋਨੀ ਅਲਫਾ ਸਿਟੀ ਦੀ ਹਦੂਦ ਵਿਚ ਪੈਦੇ ਗਰਾਮ ਪੰਚਾਇਤ ਭਗਤੂਪੁਰਾ ਦੇ ਸਰਕਾਰੀ ਰਸਤੇ ਅਤੇ ਖਾਲ੍ਹਾਂ ਦੀ ਜਮੀਨ ਸਸਤੇ ਰੇਟਾਂ ਵਿਚ ਵੇਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਰੇ ਵਲੋਂ ਖੁਦ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ 41 ਕਨਾਲ 10 ਮਰਲੇ ਦੇ ਰਸਤੇ ਨੂੰ ਗ੍ਰਾਮ ਪੰਚਾਇਤ ਭਗਤੂਪੁਰਾ ਨੇ ਮਤਾ ਪਾ ਕੇ ਅਤੇ ਸਰਕਾਰ ਵਲੋ ਮੰਜੂ੍ਰਰੀ ਮਿਲਣ ਤੋ ਬਾਅਦ ਹੀ 43 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਰਵਾਈ ਪੁਰਾਣੀ ਸਰਕਾਰ ਵਲੋ ਹੀ ਕੀਤੀ ਗਈ ਸੀ।

10 ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ-ਧਾਲੀਵਾਲ

ਧਾਲੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਵੇਚੀ ਗਈ ਜਮੀਨ ਦੀ ਰਕਮ ਪੰਚਾਇਤ ਦੇ ਨਾਂ ਤੇ ਐਫ ਡੀ ਕਰਵਾ ਦਿੱਤੀ ਗਈ ਹੈ ਅਤੇ ਗਰਾਮ ਪੰਚਾਇਤ ਕੇਵਲ ਇਸ ਰਕਮ ਦੇ ਵਿਆਜ ਲੈ ਕੇ ਵਰਤ ਸਕਦੀ ਹੈ ਨਾ ਕਿ ਐਫ ਡੀ ਦੇ ਪੈਸੇ ਨੂੰ ਖਰਚ ਕਰਕੇ। ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਇਸ ਜ਼ਮੀਨ ਦਾ ਰੇਟ 29 ਲੱਖ ਰੁਪਏ ਨਿਰਧਾਰਤ ਕੀਤਾ ਸੀ ਪਰੰਤੂ ਗਰਾਮ ਪੰਚਾਇਤ ਨੇ ਇਸ ਨੂੰ ਲੈਣ ਤੋ ਇਨਕਾਰ ਕਰ ਦਿੱਤਾ ਸੀ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁੜ ਸਰਕਾਰ ਵੱਲੋਂ ਇਸਦਾ ਰੇਟ 53 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਪ੍ਰਤੂ ਮੌਜੂਦਾ ਕੁਲੈਕਟਰ ਰੇਟ ਅਤੇ ਉਸ ਸਮੇ ਦੇ ਡਿਪਟੀ ਕਮਿਸ਼ਨਰ ਵੱਲੋਂ ਰੇਟ ਨੂੰ ਵਿਚਾਰਨ ਉਪਰੰਤ ਅਤੇ ਗਰਾਮ ਪੰਚਾਇਤ ਦੀ ਸਹਿਮਤੀ ਨਾਲ ਇਸਦਾ ਰੇਟ 43 ਲੱਖ ਰੂੁਪਏ ਪ੍ਰਤੀ ਏਕੜ ਨਿਰਧਾਰਤ ਹੋਇਆ ਸੀ।

10 ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ-ਧਾਲੀਵਾਲ

ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਦੱਸਿਆ ਕਿ ਅੱਜ ਹੀ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜਮੀਨ ਤੋਂ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਕੋਈ ਵੀ ਹੋਵੇ ਕਿਸੇ ਨੂੰ ਵੀ ਪੰਚਾਇਤੀ ਜਮੀਨਾਂ ਤੇ ਕਬਜ਼ਾ ਨਹੀ ਕਰਨ ਦਿੱਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਜ਼ਲਦ ਹੀ ਸਲਾਖਾਂ ਦੇ ਪਿੱਛੇ ਸੁੁੱਟਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਸ ਅਧਿਕਾਰੀਆਂ ਨੂੰ ਇਸ ਸਬੰਧੀ ਸਪਸ਼ਟ ਨਿਰਦੇਸ਼ ਦੇ ਦਿੱਤੇ ਗਏ ਹਨ।

10 ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ-ਧਾਲੀਵਾਲ

ਇਕ ਹੋਰ ਸਵਾਲ ਦੇ ਜਵਾਬ ਵਿਚ ਧਾਲੀਵਾਲ ਨੇ ਦੱਸਿਆ ਕਿ ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੇ ਕੰਮਕਾਜ਼ ਤੋ ਬੁਖਲਾ ਗਈਆਂ ਹਨ ਅਤੇ ਫਿਜੂਲ ਬਿਆਨ ਦੇ ਰਹੀਆਂ ਹਨ। ਉੋਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ  ਹਰਪ੍ਰੀਤ ਸਿੰਘ ਸੂਦਨ ਅਤੇ ਜਿਲ੍ਹਾਂ ਵਿਕਾਸ ਤੇ ਪੰਚਾਇਤ ਅਧਿਕਾਰੀ ਸ਼੍ਰੀ ਗੁਰਪੀ੍ਰਤ ਸਿੰਘ ਗਿੱਲ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਪ੍ਰਵੀਨ ਪੁਰੀ, ਸਤਪਾਲ ਸਿੰਘ ਸੋਖੀ, ਗੁਰਿੰਦਰ ਸਿੰਘ ਜੌਹਲ, ਪ੍ਰਭਵੀਰ ਸਿੰਘ ਬਰਾੜ, ਡਾ. ਮਹਾਂ ਲੋਵੋਯਾ ਗੌਵਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

-PTC News

  • Share