Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
New Update
ਅੱਜ ਦਾ ਹੁਕਮਨਾਮਾ,  ਸ੍ਰੀ ਹਰਿਮੰਦਰ ਸਾਹਿਬ
Advertisment
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ਸ਼ੁੱਕਰਵਾਰ, ੧੦ ਕੱਤਕ (ਸੰਮਤ ੫੫੦ ਨਾਨਕਸ਼ਾਹੀ) ੨੬ ਅਕਤੂਬਰ, ੨੦੧੮ (ਅੰਗ: ੬੯੩) ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ਜਿਵੇਂ ਮਾਰਵਾੜ (ਦੇਸ) ਵਿਚ ਪਾਣੀ ਪਿਆਰਾ ਲੱਗਦਾ ਹੈ, ਜਿਵੇਂ ਊਠ ਨੂੰ ਵੇਲ ਪਿਆਰੀ ਲੱਗਦੀ ਹੈ, ਜਿਵੇਂ ਹਰਨ ਨੂੰ ਰਾਤ ਵੇਲੇ (ਘੰਡੇਹੇੜੇ ਦੀ) ਅਵਾਜ਼ ਪਿਆਰੀ ਲੱਗਦੀ ਹੈ, ਜਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਲੱਗਦਾ ਹੈ ।੧। ਹੇ ਮੇਰੇ ਸੋਹਣੇ ਰਾਮ! ਤੇਰਾ ਨਾਮ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ ਅਤੇ ਤੇਰਾ ਰੰਗ ਬਹੁਤ ਸੋਹਣਾ ਹੈ ।੧।ਰਹਾਉ। ਜਿਵੇਂ ਧਰਤੀ ਨੂੰ ਮੀਂਹ ਪਿਆਰਾ ਲੱਗਦਾ ਹੈ, ਜਿਵੇਂ ਭੌਰੇ ਨੂੰ ਫੁੱਲ ਦੀ ਸੁਗੰਧੀ ਪਿਆਰੀ ਲੱਗਦੀ ਹੈ, ਤਿਵੇਂ ਕੋਇਲ ਨੂੰ ਅੰਬ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੨। ਜਿਵੇਂ ਚਕਵੀ ਨੂੰ ਸੂਰਜ ਪਿਆਰਾ ਲੱਗਦਾ ਹੈ; ਜਿਵੇਂ ਹੰਸ ਨੂੰ ਮਾਨਸਰੋਵਰ ਪਿਆਰਾ ਲੱਗਦਾ ਹੈ; ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੩। ਜਿਵੇਂ ਬਾਲਕ ਨੂੰ ਦੁੱਧ ਪਿਆਰਾ ਲੱਗਦਾ ਹੈ, ਜਿਵੇਂ ਪਪੀਹੇ ਦੇ ਮੂੰਹ ਨੂੰ ਬੱਦਲ ਪਿਆਰਾ ਲੱਗਦਾ ਹੈ, ਮੱਛੀ ਨੂੰ ਜਿਵੇਂ ਪਾਣੀ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੪। (ਜੋਗ) ਸਾਧਨਾ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ (ਸੋਹਣੇ ਰਾਮ ਦਾ ਦਰਸ਼ਨ ਕਰਨਾ) ਚਾਹੁੰਦੇ ਹਨ, ਪਰ ਕਿਸੇ ਵਿਰਲੇ ਨੂੰ ਦੀਦਾਰ ਹੁੰਦਾ ਹੈ; (ਹੇ ਮੇਰੇ ਸੋਹਣੇ ਰਾਮ! ਜਿਵੇਂ) ਸਾਰੇ ਭਵਨਾਂ (ਦੇ ਜੀਵਾਂ) ਨੂੰ ਤੇਰਾ ਨਾਮ ਪਿਆਰਾ ਹੈ, ਤਿਵੇਂ ਹੀ ਮੈਂ ਨਾਮੇ ਦੇ ਮਨ ਵਿਚ ਭੀ ਤੂੰ ਬੀਠੁਲ ਪਿਆਰਾ ਹੈਂ ।੫।੩। ਨੋਟ :—ਇੱਥੇ 'ਬੀਠੁਲ' ਤੋਂ ਕਿਸੇ ਕ੍ਰਿਸ਼ਨ-ਮੂਰਤੀ ਦਾ ਭਾਵ ਨਹੀਂ, ਕਿਉਂਕਿ 'ਰਹਾਉ' ਦੀ ਤੁਕ ਵਿਚ ਉਸ ਨੂੰ 'ਰਾਮਈਆ' ਆਖ ਕੇ ਸੰਬੋਧਨ ਕਰਦੇ ਹਨ; ਹਰੇਕ 'ਬੰਦ' ਦੇ ਅਖ਼ੀਰ ਵਿਚ ਭੀ ਜਿਸ ਨੂੰ 'ਰਾਮਈਆ' ਆਖਦੇ ਹਨ, ਉਸੇ ਨੂੰ ਅਖ਼ੀਰਲੇ ਬੰਦ ਵਿਚ 'ਬੀਠੁਲਾ' ਆਖਿਆ ਗਿਆ ਹੈ । ਨਾਮਦੇਵ ਜੀ ਦਾ 'ਰਾਮਈਆ' ਤੇ 'ਬੀਠੁਲ' ਇੱਕੋ ਹੀ ਹੈ । ਜੇ ਨਾਮਦੇਵ ਜੀ ਕ੍ਰਿਸ਼ਨ-ਉਪਾਸ਼ਕ ਹੁੰਦੇ ਤਾਂ ਉਸ ਨੂੰ 'ਰਾਮਈਆ' ਨਾ ਆਖਦੇ । DHANAASAREE, THE WORD OF DEVOTEE NAAM DAYV JEE: As water is very precious in the desert, and the creeper weeds are dear to the camel, and the tune of the hunter’s bell at night is enticing to the deer, so is the Lord to my mind. || 1 || Your Name is so beautiful! Your form is so beautiful! Your Love is so very beautiful, O my Lord. || 1 || Pause || As rain is dear to the earth, and the flower’s fragrance is dear to the bumble bee, and the mango is dear to the cuckoo, so is the Lord to my mind. || 2 || As the sun is dear to the chakvi duck, and the lake of Man Sarovar is dear to the swan, and the husband is dear to his wife, so is the Lord to my mind. || 3 || As milk is dear to the baby, and the raindrop is dear to the mouth of the sparrow-hawk, as as water is dear to the fish, so is the Lord to my mind. || 4 || All the seekers, Siddhas and silent sages seek Him, but only a rare few behold Him. Just as Your Name is dear to all the Universe, so is the Lord dear to Naam Dayv’s mind. || 5 || 3 ||-
Advertisment

Stay updated with the latest news headlines.

Follow us:
Advertisment