Advertisment

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਜਾਵੇਗਾ ਓਡੀਸ਼ਾ

author-image
Jashan A
Updated On
New Update
ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਜਾਵੇਗਾ ਓਡੀਸ਼ਾ
Advertisment
ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਜਾਵੇਗਾ ਓਡੀਸ਼ਾ,ਅੰਮ੍ਰਿਤਸਰ: ਓਡੀਸ਼ਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਗ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੀ ਹਨ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸੰਤ ਸਮਾਜ ਦੀ ਸ਼ਮੂਲੀਅਤ ਮੰਗੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਓਡੀਸ਼ਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। -PTC News-
punjab-news punjabi-news sgpc-news odisha-news
Advertisment

Stay updated with the latest news headlines.

Follow us:
Advertisment