Fri, Apr 26, 2024
Whatsapp

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਗੋਬਿੰਦ ਸਿੰਘ ਲੌਂਗੋਵਾਲ

Written by  Shanker Badra -- November 19th 2019 10:28 PM
ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ’ਤੇ ਕਿਸੇ ਵੀ ਇਤਿਹਾਸਕ ਯਾਦਗਾਰ ਨੂੰ ਨੁਕਸਾਨ ਨਾ ਪਹੁੰਚੇ। ਪੁਰੀ ਸਥਿਤ ਮੰਗੂ ਮੱਠ ਅਤੇ ਪੰਜਾਬੀ ਮੱਠ ਨੂੰ ਢਾਹੁਣ ਦਾ ਖਦਸ਼ਾ ਮੁੜ ਪ੍ਰਗਟ ਹੋਣ ਦੀਆਂ ਮੀਡੀਆ ਰਿਪੋਰਟਾਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪਹਿਲਾਂ ਵੀ ਉੜੀਸਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤਕ ਪਹੁੰਚ ਕਰ ਚੁੱਕੀ ਹੈ। ਇਸ ਤੋਂ ਇਲਾਵਾ ਭਾਰਤ ਸਰਕਾਰ ਨਾਲ ਵੀ ਗੱਲਬਾਤ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਕ ਵਾਰ ਫਿਰ ਜਗਨਨਾਥ ਪੁਰੀ ਵਿਚ ਪਹਿਲੇ ਪਾਤਸ਼ਾਹ ਦੀਆਂ ਯਾਦਗਾਰਾਂ ਢਾਹੁਣ ਦਾ ਖਦਸ਼ਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਦੁਨੀਆਂ ਵਿਚ ਧਰਮ ਪ੍ਰਚਾਰ ਯਾਤਰਾਵਾਂ ਕੀਤੀਆਂ ਅਤੇ ਉਹ ਜਿਥੇ ਜਿਥੇ ਵੀ ਗਏ ਉਥੇ ਉਥੇ ਹੀ ਗੁਰੂ ਸਾਹਿਬ ਦੀਆਂ ਪਾਵਨ ਯਾਦਗਾਰਾਂ ਸਦੀਆਂ ਤੋਂ ਸੁਸ਼ੋਭਿਤ ਹਨ। ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨਾਲ ਸੰਬੰਧਤ ਯਾਦਗਾਰਾਂ ਨੂੰ ਢਾਹੁਣ ਦੇ ਖਦਸ਼ੇ ਦੀਆਂ ਖਬਰਾਂ ਦੁਖਦਾਈ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਗਨਨਾਥ ਪੁਰੀ ਦੀ ਯਾਤਰਾ ਉਥੋਂ ਦੇ ਵਸਨੀਕਾਂ ਦੇ ਜੀਵਨ ਸੁਧਾਰ ਲਈ ਕੀਤੀ ਸੀ ਅਤੇ ਇਸ ਲਈ ਸਥਾਨਕ ਸਰਕਾਰ ਅਤੇ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਇਤਿਹਾਸਕ ਯਾਦਗਾਰਾਂ ਦੀ ਸਾਂਭ-ਸੰਭਾਲ ਕਰੇ। ਬਾਰ-ਬਾਰ ਯਾਦਗਾਰਾਂ ਢਾਹੁਣ ਦੀਆਂ ਖਬਰਾਂ ਸਰਕਾਰ ਦੀ ਮਨਸ਼ਾ ਉਪਰ ਸ਼ੱਕ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਬਾਵਲੀ ਮੱਠ ਸਾਹਿਬ ਦੇ ਵਿਕਾਸ ਅਤੇ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੀ ਰਾਇ ਅਨੁਸਾਰ ਕਾਰਜ ਕਰਨ ਦਾ ਭਰੋਸਾ ਦਿੱਤਾ ਜਾ ਚੁੱਕਾ ਹੈ ਜਦਕਿ ਦੂਜੇ ਪਾਸੇ ਮੰਗੂ ਮੱਠ ਅਤੇ ਪੰਜਾਬੀ ਮੱਠ ਨੂੰ ਢਾਹੁਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਵਿਚ ਉੜੀਸਾ ਸਰਕਾਰ ਤੇ ਪ੍ਰਸ਼ਾਸਨ ਨੂੰ ਸਿੱਖ ਯਾਦਗਾਰਾਂ ਜ਼ਬਰੀ ਢਾਹੁਣ ਦੀ ਕਾਰਵਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। -PTCNews


Top News view more...

Latest News view more...