ਸਿੱਖਿਆ ਮੰਤਰੀ ਨੂੰ ਰੈਗੂਲਰ ਦਾ ਵਾਅਦਾ ਯਾਦ ਕਰਵਾਉਣ ਲਈ ਵਿਜੈਇੰਦਰ ਸਿੰਗਲਾ ਦੇ ਘਰ ਵੱਲ ਜਾਣਗੇ ਦਫ਼ਤਰੀ ਕਾਮੇ

By Shanker Badra - July 16, 2020 5:07 pm

ਸਿੱਖਿਆ ਮੰਤਰੀ ਨੂੰ ਰੈਗੂਲਰ ਦਾ ਵਾਅਦਾ ਯਾਦ ਕਰਵਾਉਣ ਲਈ ਵਿਜੈਇੰਦਰ ਸਿੰਗਲਾ ਦੇ ਘਰ ਵੱਲ ਜਾਣਗੇ ਦਫ਼ਤਰੀ ਕਾਮੇ:ਪਟਿਆਲਾ : ਲੰਬੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰਦੇ ਆ ਰਹੇ ਦਫ਼ਤਰੀ ਕਰਮਚਾਰੀਆਂ ਨੇ ਮੁੜ ਤੋਂ ਪੰਜਾਬ ਸਰਕਾਰ ਖਿਲਾਫ਼ ਸਘੰਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅੱਜ ਜ਼ਿਲ੍ਹਾ ਪਟਿਆਲਾ ਦੀ ਜ਼ੂਮ ਰਾਹੀ ਕੀਤੀ ਮੀਟਿੰਗ ਵਿਚ ਜਥੇਬੰਦੀ ਵੱਲੋਂ ਸਘੰਰਸ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਜਥੇਬੰਦੀ ਦੇ ਆਗੂ ਪਰਵੀਨ ਸ਼ਰਮਾਂ,ਚਮਕੋਰ ਸਿੰਘ,ਦਵਿੰਦਰਜੀਤ ਸਿੰਘ,ਹਰਦੇਵ ਸਿੰਘ,ਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਗਿਆ ਸੀ।

ਆਗੂਆਂ ਨੇ ਕਿਹਾ ਕਿ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਉਸਦੇ ਬਾਵਜੂਦ ਵੀ ਸਰਕਾਰ ਸਮਾਂ ਟਪਾ ਰਹੀ ਹੈ। ਆਗੂਆ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਤੇ ਕੋਈ ਵਾਧੂ ਵਿੱਤੀ ਬੋਝ ਨਹੀ ਪਵੇਗਾ ਉਲਟਾ ਸਰਕਾਰ ਨੂੰ ਤਕਰੀਬਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।

ਸਿੱਖਿਆ ਮੰਤਰੀ ਨੂੰ ਰੈਗੂਲਰ ਦਾ ਵਾਅਦਾ ਯਾਦ ਕਰਵਾਉਣ ਲਈ ਵਿਜੈਇੰਦਰ ਸਿੰਗਲਾ ਦੇ  ਘਰ ਵੱਲ ਜਾਣਗੇ ਦਫ਼ਤਰੀ ਕਾਮੇ

ਆਗੂਆਂ ਨੇ ਕਿਹਾ ਕਿ ਜਦੋਂ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਅਹੁਦਾ ਸੰਭਾਲਿਆ ਹੈ ,ਉਸ ਸਮੇਂ ਤੋਂ ਹੀ ਮੁਲਾਜ਼ਮਾਂ ਨੂੰ ਭਰੋਸਾ ਦੇ ਰਹੇ ਕਿ ਜਲਦ ਹੀ ਰੈਗੂਲਰ ਕੀਤਾ ਜਾਵੇਗਾ ਪਰ ਕਈ ਕੈਬਿਨਟ ਮੀਟਿੰਗ ਨਿਕਲਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ।

ਆਗੂਆਂ ਨੇ ਕਿਹਾ ਕਿ ਕਰਮਚਾਰੀ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਵਾਰ ਵਾਰ ਅਪੀਲ ਕਰ ਚੁੱਕੇ ਹਨ ਪਰ ਕਿਸੇ ਵੱਲੋਂ ਵੀ ਮੁਲਾਜ਼ਮਾਂ ਦੀਆ ਮੰਗਾਂ ਤੇ ਨਾ ਕੋਈ ਵਿਚਾਰ ਕੀਤਾ ਗਿਆ ਅਤੇ ਨਾ ਹੀ ਮੀਟਿੰਗ ਦਾ ਸਮਾਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਹੁਣ ਮੁਲਾਜ਼ਮ 20 ਜੁਲਾਈ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਘਰ ਦੇ ਬਾਹਰ ਸ਼ਾਤਮਈ ਰੋਸ ਪ੍ਰਦਰਸ਼ਨ ਕਰਨਗੇ ਅਤੇ ਸਿੱਖਿਆ ਮੰਤਰੀ ਨੂੰ ਕੀਤਾ ਵਾਅਦਾ ਯਾਦ ਕਰਵਾਉਣਗੇ।
-PTCNews

adv-img
adv-img