ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਦਾ ਦੇਹਾਂਤ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਦਾ ਦੇਹਾਂਤ,ਗੁਰੂਗ੍ਰਾਮ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ, ਜਦੋਂ ਬੀਤੀ ਰਾਤ ਉਹਨਾਂ ਦੀ ਪਤਨੀ ਸਹੇਨਲਤਾ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਜਿਸ ਦੌਰਾਨ ਉਹਨਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖਲ ਕਰਾਇਆ ਗਿਆ ਸੀ। ਇਸ ਦੀ ਜਾਣਕਾਰੀ ਆਈ. ਐੱਨ. ਐੱਲ. ਡੀ. ਪਾਰਟੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਤੀ। ਜਿਨ੍ਹਾਂ ਨੇ ਉਹਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਹੋਰ ਪੜ੍ਹੋ:‘ਇਸ਼ਕ’ ‘ਚ ਅੰਨ੍ਹੀ ਹੋਈ ਮਾਂ ਦੀ ਘਿਨੌਣੀ ਕਰਤੂਤ, ਪ੍ਰੇਮੀ ਤੋਂ ਮਰਵਾਇਆ ਪੁੱਤ

ਜ਼ਿਕਰਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਮੌਤ ਦੀਆਂ ਖਬਰ ਸਾਹਮਣੇ ਆ ਰਹੀਆਂ ਸਨ, ਇਥੋਂ ਤੱਕ ਕਿ ਕਈ ਟੀ. ਵੀ. ਚੈਨਲਾਂ ਨੇ ਉਨ੍ਹਾਂ ਦੀ ਮੌਤ ਦੀ ਖਬਰ ਚਲਾ ਦਿੱਤੀ ਸੀ। ਹਾਲਾਂਕਿ ਬਾਅਦ ‘ਚ ਸੱਚ ਸਾਹਮਣੇ ਆਇਆ ਕਿ ਸਨੇਹਲਤਾ ਦੀ ਹਾਲਤ ਬੇਹੱਦ ਨਾਜ਼ੁਕ ਹੈ।

-PTC News