Omicron Cases : ਦਿੱਲੀ 'ਚ Omicron ਨੇ ਦਿੱਤੀ ਦਸਤਕ, 4 ਨਵੇਂ ਮਾਮਲੇ ਆਏ ਸਾਹਮਣੇ
Omicron Cases in Delhi: ਦੇਸ਼ ਵਿਚ ਓਮੀਕਰੋਨ ਦਾ ਖਤਰਾ ਲਗਾਤਾਰ ਵੱਧ ਰਿਹਾ ਹੈ। ਇਸ ਦੇ ਚਲਦੇ ਅੱਜ ਦਿੱਲੀ ਵਿਚ ਓਮੀਕਰੋਨ ਦੇ 4 ਕੇਸ ਸਾਹਮਣੇ ਆਏ ਹਨ। ਹੁਣ ਦਿੱਲੀ ਵਿਚ 6 ਕੇਸ ਹੋ ਗਏ ਹਨ। 6 ਵਿਚੋਂ ਇਕ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਬਾਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦਿੱਲੀ ਦੇ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਵਿੱਚ 25 ਕੋਵਿਡ ਪਾਜ਼ੇਟਿਵ ਮਰੀਜ਼ ਅਤੇ 3 ਸ਼ੱਕੀ ਮਰੀਜ਼ ਦਾਖਲ ਹਨ।
[caption id="attachment_558123" align="aligncenter" width="300"] सांकेतिक फोटो[/caption]
ਦਿੱਲੀ 'ਚ 4 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ 'ਚ ਓਮੀਕਰੋਨ ਦੇ ਮਾਮਲੇ ਵਧ ਕੇ 45 ਹੋ ਗਏ ਹਨ। ਮਹਾਰਾਸ਼ਟਰ ਵਿਚ ਸੋਮਵਾਰ ਨੂੰ ਦੋ ਹੋਰ ਲੋਕ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨਾਲ ਸੰਕਰਮਿਤ ਪਾਏ ਗਏ। ਦੋਵੇਂ ਦੁਬਈ ਗਏ ਸਨ। ਦੂਜੇ ਪਾਸੇ ਦੱਖਣੀ ਅਫ਼ਰੀਕਾ ਤੋਂ ਗੁਜਰਾਤ ਪਰਤਿਆ ਇਕ ਵਿਅਕਤੀ ਓਮੀਕਰੋਨ ਨਾਲ ਸੰਕਰਮਿਤ ਪਾਇਆ ਗਿਆ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਜੇਕਰ ਕਮਿਊਨਿਟੀ ਵਿੱਚ ਕੋਈ ਇਨਫੈਕਸ਼ਨ ਹੁੰਦਾ ਹੈ ਅਤੇ ਜੇਕਰ ਲੋੜ ਪਈ ਤਾਂ ਸਰਕਾਰ ਇਸਦੀ ਰੋਕਥਾਮ ਲਈ ਜ਼ਰੂਰੀ ਕਦਮ ਚੁੱਕੇਗੀ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੀ ਲਾਗ ਦਰ 0.10 ਫੀਸਦੀ ਤੋਂ ਘੱਟ ਕੇ 0.06 ਫੀਸਦੀ 'ਤੇ ਆ ਗਈ ਹੈ। ਇਸ ਕਾਰਨ ਸੋਮਵਾਰ ਨੂੰ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ। ਇੱਕ ਦਿਨ ਪਹਿਲਾਂ ਹੀ ਕੋਰੋਨਾ ਦੇ 56 ਮਾਮਲੇ ਸਾਹਮਣੇ ਆਏ ਸਨ। ਇਸ ਦੇ ਮੁਕਾਬਲੇ ਸੋਮਵਾਰ ਨੂੰ ਘੱਟ ਮਾਮਲਿਆਂ ਦਾ ਇੱਕ ਕਾਰਨ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਘੱਟ ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆਂ ਵਿੱਚ 34 ਮਰੀਜ਼ ਠੀਕ ਹੋ ਗਏ ਹਨ। ਰਾਹਤ ਦੀ ਗੱਲ ਇਹ ਹੈ ਕਿ ਲਗਾਤਾਰ ਪੰਜਵੇਂ ਦਿਨ ਕੋਰੋਨਾ ਕਾਰਨ ਇੱਕ ਵੀ ਮੌਤ ਨਹੀਂ ਹੋਈ ਹੈ।
[caption id="attachment_557968" align="aligncenter" width="275"]
ਭਾਰਤ 'ਚ ਤੇਜ਼ੀ ਨਾਲ ਫੈਲੇਗਾ Omicron, ਕੀ ਡੈਲਟਾ ਵਰਗੀ ਭਿਆਨਕ ਸਥਿਤੀ ਹੋਵੇਗੀ ?[/caption]
-PTC News