ਓਮੀਕਰੋਨ ਦਾ ਖ਼ਤਰਾ: ਦਿੱਲੀ 'ਚ ਕ੍ਰਿਸਮਸ ਤੇ ਨਵੇਂ ਸਾਲ ਮੌਕੇ ਵੱਡੇ ਇਕੱਠਾਂ 'ਤੇ ਲੱਗੀ ਪਾਬੰਦੀ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਨਾਲ ਨਾਲ ਹੁਣ ਓਮੀਕਰੋਨ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ 'ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ 'ਤੇ ਹੋਣ ਵਾਲੇ ਇਕੱਠ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੀਂਆਂ ਪਾਬੰਦੀਆਂ ਦੇ ਮੁਤਾਬਕ ਹੁਣ ਦਿੱਲੀ ਵਿੱਚ ਕਿਸੇ ਵੀ ਸਮਾਰੋਹ ਦੀ ਇਜਾਜ਼ਤ ਨਹੀਂ ਹੋਵੇਗੀ। 200 ਲੋਕਾਂ ਨੂੰ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।
ਓਮੀਕਰੋਨ ਸੰਕਰਮਿਤਾਂ ਦੀ ਗਿਣਤੀ 228 ਤੱਕ ਪਹੁੰਚ ਗਈ ਹੈ। ਦਿੱਲੀ ਅਤੇ ਮਹਾਰਾਸ਼ਟਰ ਵਿੱਚ ਹੁਣ ਤੱਕ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੈਰਾਨ ਓਮਿਕਰੋਨ ਦੇ ਵਧਦੇ ਮਾਮਲਿਆਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ 'ਤੇ ਹੋਣ ਵਾਲੇ ਇਕੱਠ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਮੁੰਬਈ ਵਿੱਚ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।
ਓਮਿਕਰੋਨ ਦੇ ਵਧਦੇ ਮਾਮਲਿਆਂ ਦੇ ਵਿਚਕਾਰ, ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਸਬੰਧੀ ਕੇਂਦਰ ਨੇ ਰਾਜ ਸਰਕਾਰਾਂ ਨੂੰ ਚੌਕਸ ਕਰ ਦਿੱਤਾ ਹੈ। ਟੈਸਟਿੰਗ ਅਤੇ ਟੀਕਾਕਰਨ ਵਧਾਉਣ ਤੋਂ ਇਲਾਵਾ, ਕੇਂਦਰ ਨੇ ਸਰਕਾਰਾਂ ਨੂੰ ਰਾਤ ਦਾ ਕਰਫਿਊ ਲਗਾਉਣ, ਵੱਡੇ ਇਕੱਠਾਂ 'ਤੇ ਪਾਬੰਦੀ ਲਗਾਉਣ, ਵਿਆਹਾਂ ਅਤੇ ਅੰਤਿਮ ਸੰਸਕਾਰ ਵਿਚ ਲੋਕਾਂ ਦੀ ਗਿਣਤੀ ਨੂੰ ਸੀਮਤ ਕਰਨ ਵਰਗੇ ਕਦਮ ਚੁੱਕਣ ਦੀ ਸਲਾਹ ਦਿੱਤੀ ਹੈ।
-PTC News