Advertisment

ਅੱਠਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਖਿਲਾਫ ਕੀਤਾ ਪ੍ਰਦਰਸ਼ਨ

author-image
Jashan A
New Update
ਅੱਠਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਖਿਲਾਫ ਕੀਤਾ ਪ੍ਰਦਰਸ਼ਨ
Advertisment
publive-imageਨਵੀਂ ਦਿੱਲੀ: ਕੇਂਦਰ ਸਰਕਾਰ (
Advertisment
Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਅੱਜ ਅੱਠਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ ਨੇ ਹੱਥਾਂ 'ਚ ਤਖਤੀਆਂ ਫੜ ਹੁਕਮਰਾਨਾਂ ਨੂੰ ਲਾਹਨਤਾਂ ਪਾਈਆਂ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਮੋਦੀ ਸਰਕਾਰ ਮੁਰਦਾਬਾਦ, ਸਾਡੀਆਂ ਮੰਗਾਂ ਪੂਰੀਆਂ ਕਰੋ, ਖੇਤੀ ਕਾਨੂੰਨ ਰੱਦ ਕਰੋ ਦੇ ਨਾਅਰਿਆਂ ਨਾਲ ਅਕਾਲੀ ਦਲ-ਬਸਪਾ ਸਾਂਸਦਾਂ ਨੇ ਮੋਦੀ ਸਰਕਾਰ ਦੇ ਨੁਮਾਇੰਦਿਆਂ ਨੂੰ ਲਾਹਨਤਾਂ ਪਾਈਆਂ।
Advertisment
publive-imageਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal), ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਅਕਾਲੀ ਦਲ ਤੇ ਬਸਪਾ ਦੇ ਵਰਕਰ ਮੌਜੂਦ ਰਹੇ। publive-imageਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਸਦ 'ਚ ਲੋਕਾਂ ਦੇ ਮੁੱਦੇ ਚੁੱਕੇ ਜਾਣ, ਕਿਸਾਨਾਂ ਦੀ ਆਵਾਜ਼ ਨੂੰ ਸੁਣਿਆ ਜਾਵੇ, ਪਰ ਸਰਕਾਰ ਇਸ ਨੂੰ ਸੁਣਨ ਲਈ ਰਾਜ਼ੀ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਬਹੁਤ ਜ਼ਰੂਰੀ ਹਨ ਤੇ 8 ਮਹੀਨਿਆਂ ਦਾ ਅੰਦੋਲਨ ਸਭ ਤੋਂ ਜ਼ਰੂਰੀ ਹੈ। publive-imageਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਸਦ ਦੇ ਬਾਹਰ ਡਟਿਆ ਹੋਇਆ ਹੈ ਤੇ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰ ਰਿਹਾ ਹੈ, ਪਰ ਸੁੱਤੀ ਹੋਈ ਸਰਕਾਰ ਦੇ ਕੰਨੀ ਜੂੰ ਸਰਕਦੀ ਨਜ਼ਰ ਨਹੀਂ ਆ ਰਹੀ। publive-image -PTC News-
punjab-news shiromani-akali-dal punjabi-news central-government harsimrat-kaur-badal agriculture-law
Advertisment

Stay updated with the latest news headlines.

Follow us:
Advertisment