Sat, Dec 13, 2025
Whatsapp

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸਿਆਸੀ ਆਗੂਆਂ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

Reported by:  PTC News Desk  Edited by:  Riya Bawa -- July 22nd 2022 01:21 PM -- Updated: July 22nd 2022 01:22 PM
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸਿਆਸੀ ਆਗੂਆਂ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸਿਆਸੀ ਆਗੂਆਂ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਬਾਲਾ ਪ੍ਰੀਤਮ ਅਤੇ ਸਿੱਖਾਂ ਦੇ ਸਭ ਤੋਂ ਬਾਲ ਗੁਰੂ ਅੱਠਵੀਂ ਪਾਤਸ਼ਾਹੀ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ। ਅੱਜ ਦੇ ਦਿਨ ਪੰਜਾਬ ‘ਚ ਨਹੀਂ ਪੂਰੀ ਦੁਨੀਆ ਵਿੱਚ ਖ਼ੁਸ਼ੀ ਮਨਾਈ ਜਾ ਰਹੀ ਹੈ। ਅੱਜ ਦਾ ਦਿਹਾੜਾ ਗੁਰਦੁਆਰਾ ਸਾਹਿਬਾਨਾਂ 'ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਲੈਣ ਵਾਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ ਅਤੇ ਮਹਿਜ਼ ਅੱਠ ਸਾਲ ਦੀ ਉਮਰ ਵਿੱਚ ਆਪ ਜੋਤੀ ਜੋਤ ਸਮਾ ਗਏ ਸਨ। ਇਸ ਦੌਰਾਨ ਕਈ ਦਿੱਗਜ ਸਿਆਸੀ ਸ਼ਖ਼ਸੀਅਤਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਪਾਵਨ ਦਿਨ ਦੀ ਸਭ ਨੂੰ ਵਧਾਈ ਦਿੱਤੀ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 21,880 ਨਵੇਂ ਮਾਮਲੇ ਆਏ ਸਾਹਮਣੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

ਸੁਖਬੀਰ ਸਿੰਘ ਬਾਦਲ ਦਾ ਟਵੀਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਗਤ ਨੂੰ ਵਧਾਈ ਦਿੱਤੀ, ਲਿਖਿਆ, "ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ।। ਅੱਠਵੇਂ ਪਾਤਸ਼ਾਹ, ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। ਦੀਨ-ਦੁਖੀਆਂ ਦੇ ਦੁੱਖ ਦੂਰ ਕਰਨ ਵਾਲੇ ਸਤਿਗੁਰਾਂ ਨੇ ਸਾਰੀ ਮਨੁੱਖਤਾ ਨੂੰ ਪਰਉਪਕਾਰ ਅਤੇ ਸੇਵਾ ਦੀ ਸੇਧ ਦਿਖਾਈ।" ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਖਾਸ ਮੌਕੇ ਟਵੀਟ ਕਰ ਸਭ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ,"ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਸਭ ਨੂੰ ਬਹੁਤ ਬਹੁਤ ਮੁਬਾਰਕਾਂ।" ਬਾਲਾ ਪ੍ਰੀਤਮ ਅੱਠਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਧੂਮਧਾਮ ਨਾਲ ਮਨਾਇਆ ਗਿਆ l ਅੱਜ ਸਵੇਰੇ ਸਾਢੇ ਨੌਂ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਜਿਸ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਵਿਸ਼ੇਸ਼ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਨਤਮਸਤਕ ਹੋਈਆਂ। -PTC News

Top News view more...

Latest News view more...

PTC NETWORK
PTC NETWORK