ਮੁੱਖ ਖਬਰਾਂ

ਦਸਮ ਪਿਤਾ ਦੇ 354ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਆਰੰਭ, ਦੇਖੋ ਅਲੌਕਿਕ ਤਸਵੀਰਾਂ

By Jagroop Kaur -- January 18, 2021 9:57 pm -- Updated:January 18, 2021 10:02 pm

ਪਟਨਾ ਸਾਹਿਬ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਜਾ ਰਹੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੀ ਕੜੀ ਤਹਿਤ ਅੱਜ ਸ਼ਾਮ ਵੇਲੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇੜੇ ਸਥਿਤ ਸਾਲਸ ਰਾਏ ਜੌਹਰੀ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਪਰੰਤ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋ ਗਈ।

ਇਸ ਤੋਂ ਬਾਅਦ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਬਚਿੱਤਰ ਨਾਟਕ ਚੋੰ ਕਥਾ ਵਿਚਾਰਾਂ ਕੀਤੀਆਂ ਗਈਆਂ । ਕੜਾਕੇ ਦੀ ਠੰਡ ਦੇ ਬਾਵਜੂਦ ਸੰਗਤਾਂ ਚ ਭਾਰੀ ਉਤਸ਼ਾਹ ਦੇਖਦੇ ਹੀ ਬਣਦਾ ਸੀ

ਇਸ ਉਪਰੰਤ ਗੁਰੂ ਘਰ ਦੇ ਕੀਰਤਨੀਏ, ਕਵੀ, ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ 354 ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮ 'ਚ ਪਟਨਾ ਸਾਹਿਬ, ਗੁਰੂਦੁਆਰਾ ਬਾਲ ਲੀਲਾ ਸਾਹਿਬ ਅਤੇ ਗੁਰੂਦੁਆਰਾ ਗਉ ਘਾਟ ਸਮੇਤ ਵੱਖ ਵੱਖ ਗੁਰਧਾਮਾਂ 'ਤੇ ਅਤਿ ਸੁੰਦਰ ਦੀਪਮਾਲਾ ਕੀਤੀ ਗਈ |

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਮਨਾਇਆ ਨਵਾਂ ਸਾਲ   

ਇਸ ਮੌਕੇ ਸਥਾਨਕ ਵਾਸੀਆਂ ਤੋਂ ਇਲਾਵਾ ਦੂਰ ਦੇਸ਼ਾਂ ਤੋਂ ਵੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ , ਇਸ ਮੌਕੇ ਤਰ੍ਹਾਂ ਤਰ੍ਹਾਂ ਦੇ ਮੁੰਬਈ ਦੀ ਸੰਗਤ ਵਲੋਂ ਫੁੱਲਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਹੋਰਨਾਂ ਫੁੱਲਾਂ ਨਾਲ ਗੁਰੂ ਘਰ ਨੂੰ ਸਜਾਇਆ ਗਿਆ , ਦੀਪ ਮਾਲਾ ਅਤੇ ਰੰਗ ਬਿਰੰਗੀਆਂ ਲਾਈਟਾਂ ਜਗਮਗਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ 20 ਜਨਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾਂ ਦਸ਼ਮ ਪਿਤਾ ਦਾ ਪ੍ਰਕਾਸ਼ ਪੁਰਬ 20 ਤੇ 21 ਜਨਵਰੀ ਦੀ ਦਰਮਿਆਨੀ ਰਾਤ ਇਕ ਵਜੇ ਤਖਤ ਸਾਹਿਬ ਵਿਖੇ ਪਾਏ ਜਾਣਗੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ।

  • Share