ਮੁੱਖ ਖਬਰਾਂ

ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂ

By Ravinder Singh -- August 13, 2022 12:43 pm -- Updated:August 13, 2022 12:50 pm

ਅੰਮ੍ਰਿਤਸਰ/ਚੰਡੀਗੜ੍ਹ : ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਦੀ ਰਿਹਾਈ ਦੀ ਮੰਗ ਦਿਨ-ਬ-ਦਿਨ ਜ਼ੋਰ ਫੜਦੀ ਜਾ ਰਹੀ ਹੈ। ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਵਿੱਚ ਹਰ ਘਰ ਤਿਰੰਗਾ ਮੁਹਿੰਮ ਚੱਲ ਰਹੀ ਹੈ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਉਠਾਈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਆਜ਼ਾਦੀ ਮਾਨਣ ਦਾ ਅਧਿਕਾਰ ਦਿੱਤਾ ਜਾਵੇ। ਪੰਜਾਬ ਤੇ ਹਰਿਆਣਾ ਵਿੱਚ ਵੱਖ-ਵੱਖ ਥਾਈਂ ਰੋਸ ਰੈਲੀਆਂ ਕੱਢੀਆਂ ਗਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ਼ਨਿੱਚਰਵਾਰ ਨੂੰ ਅੰਮ੍ਰਿਤਸਰ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਇਆ ਸੀ ਕਿ ਸਿੱਖ ਜਥੇਬੰਦੀਆਂ ਮਿਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਜਿਨ੍ਹਾਂ ਸੂਬਿਆਂ ਵਿੱਚ ਬੰਦੀ ਸਿੰਘ ਕੈਦ ਹਨ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਸੀ। ਪੱਤਰ ਲਿਖਣ ਦੇ ਬਾਵਜੂਦ ਵੀ ਲੰਮਾ ਸਮਾਂ ਬੀਤਣ ਉਤੇ ਉਨ੍ਹਾਂ ਨੂੰ ਕੋਈ ਵੀ ਇਸ ਮੁੱਦੇ 'ਤੇ ਸਮਾਂ ਨਹੀਂ ਦਿੱਤਾ ਗਿਆ। ਜਿਸ ਨੂੰ ਦੇਖਦਿਆਂ 10 ਅਗਸਤ ਨੂੰ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਦੀ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਗਿਆ ਸੀ, ਕਿ ਪੰਜਾਬ ਭਰ ਦੇ ਡੀਸੀ ਦਫਤਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕਰਦਿਆਂ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਡੀਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣਗੇ।

ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਕਰਮਚਾਰੀ ਸਵੇਰੇ 10 ਵਜੇ ਦੇ ਕਰੀਬ ਪਲਾਜ਼ਾ ਵਿਖੇ ਇਕੱਠੇ ਹੋਏ ਤੇ ਕਾਲੀਆਂ ਪੱਗਾਂ ਬੰਨ੍ਹ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਤੋਂ ਬਾਅਦ ਇਹ ਮਾਰਚ ਡੀਸੀ ਦਫ਼ਤਰ ਵੱਲ ਵਧਿਆ। ਗੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਕਮੇਟੀ ਵੀ ਬਣਾਈ ਹੈ। ਜਿਨ੍ਹਾਂ ਨੇ ਲਿਖਤੀ ਰੂਪ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਸੀ ਪਰ ਅੱਜ ਤੱਕ ਕਿਸੇ ਵੀ ਦਫ਼ਤਰ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਹੁਣ ਇਕ ਪਾਸੇ ਜਿੱਥੇ ਭਾਰਤ 75ਵਾਂ ਅੰਮ੍ਰਿਤ ਮਹੋਤਸਵ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਉਥੇ ਹੀ ਸ਼੍ਰੋਮਣੀ ਕਮੇਟੀ ਨੇ ਅੱਜ ਬੰਦੀ ਸਿੱਖਾਂ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਬੰਦੀ ਸਿੱਖਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਅਜੇ ਵੀ ਸਿੱਖ ਜੇਲ੍ਹਾਂ ਵਿੱਚ ਬੰਦ ਹਨ। ਦੇਸ਼ ਦਾ ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰ ਦਾ ਹੱਕ ਦਿੰਦਾ ਹੈ ਪਰ ਸਰਕਾਰਾਂ ਦਾ ਸਿੱਖਾਂ ਪ੍ਰਤੀ ਰਵੱਈਆ ਨਾਂਹ-ਪੱਖੀ ਰਿਹਾ ਹੈ। ਇਸ ਸਿੱਖ ਵਿਰੋਧੀ ਰਵੱਈਏ ਕਾਰਨ ਪਿਛਲੇ 30 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਦੇਸ਼ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਉੱਥੇ ਦੂਜੇ ਪਾਸੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਲਈ 'ਸੰਘਰਸ਼' ਕਰਨੀ ਪੈ ਰਹੀ ਹੈ। ਸਰਕਾਰਾਂ ਦੇ ਇਸ ਪੱਖਪਾਤੀ ਰਵੱਈਏ ਕਾਰਨ ਸ਼੍ਰੋਮਣੀ ਕਮੇਟੀ ਨੇ ਅੱਜ ਪੰਜਾਬ ਭਰ ਵਿੱਚ ਧਰਨੇ ਦੇਣ ਦਾ ਫ਼ੈਸਲਾ ਕੀਤਾ ਹੈ।

ਆਜ਼ਾਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੇ ਫੜਿਆ ਜ਼ੋਰ, ਥਾਂ-ਥਾਂ ਨਿਕਲੀਆਂ ਰੈਲੀਆਂਗੁਰਦਾਸਪੁਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਮੈਨੇਜਰ ਅਤੇ ਮੁਲਾਜ਼ਮਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭਾਰਤ ਸਰਕਾਰ ਦੇ ਨਾਮ ਉਤੇ ਮੰਗ ਪੱਤਰ ਦਿੱਤਾ ਗਿਆ। ਮੁਹਾਲੀ ਵਿੱਚ ਵੀ ਐਸਜੀਪੀਸੀ ਤੇ ਅਕਾਲੀ ਦਲ ਡੀਸੀ ਦਫ਼ਤਰ ਵਿੱਚ ਮੰਗ ਪੱਤਰ ਦੇਣ ਪੁੱਜੇ ਪਰ ਸ਼ਨਿੱਚਰਵਾਰ ਦੀ ਛੁੱਟੀ ਹੋਣ ਕਾਰਨ ਕੋਈ ਵੀ ਅਧਿਕਾਰੀ ਦਫ਼ਤਰ ਵਿੱਚ ਹਾਜ਼ਰ ਨਹੀਂ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਲੁਧਿਆਣਾ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਬੰਦੀ ਦੀ ਰਿਹਾਈ ਲਈ ਮੰਗ ਉਠੀ ਤੇ ਬੰਦੀ ਸਿੰਘ ਦੀ ਰਿਹਾਈ ਲਈ ਨਾਅਰੇਬਾਜ਼ੀ ਕੀਤੀ ਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਮੰਗ ਪੱਤਰ ਦਿੱਤੇ ਗਏ।

-PTC News
ਇਹ ਵੀ ਪੜ੍ਹੋ : ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਸੱਦਾ ਬਰਕਰਾਰ

  • Share