Advertisment

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

author-image
Pardeep Singh
Updated On
New Update
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Advertisment
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ।
Advertisment
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਣੇ ਹਨ, ਉਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਮੌਕੇ ਵਿਸ਼ੇਸ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮਟੀ ਦੇ ਹਲਕਾ ਮੈਂਬਰ ਸਾਹਿਬਾਨ ਪਾਸੋਂ ਸਿਫਾਰਸ਼ ਕਰਵਾ ਕੇ ਆਪਣੀ ਰਿਹਾਇਸ਼ ਦੇ ਸਬੂਤ (ਆਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਆਦਿ) ਅਤੇ ਪਾਸਪੋਰਟ ਸਾਇਜ਼ ਫੋਟੋ ਸਮੇਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 5 ਅਗਸਤ 2022 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਨੂੰ ਅੱਗੇ ਭੇਜਿਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੀ ਅਫ਼ਸਰਸ਼ਾਹੀ 'ਚ ਵੱਡਾ ਫੇਰਬਦਲ, 12 ਜ਼ਿਲ੍ਹਿਆ ਦੇ SSP ਬਦਲੇ
publive-image -PTC News-
on-the-occasion-of-the-centenary-of-martyrdom-era-sri-panja-sahib passports-were-asked-from-the-pilgrims-going-to-pakistan %e0%a8%b6%e0%a8%b9%e0%a9%80%e0%a8%a6%e0%a9%80-%e0%a8%b8%e0%a8%be%e0%a8%95%e0%a8%be-%e0%a8%b8%e0%a9%8d%e0%a8%b0%e0%a9%80-%e0%a8%aa%e0%a9%b0%e0%a8%9c%e0%a8%be-%e0%a8%b8%e0%a8%be%e0%a8%b9%e0%a8%bf
Advertisment

Stay updated with the latest news headlines.

Follow us:
Advertisment