adv-img
ਮੁੱਖ ਖਬਰਾਂ

ਵਿਧਾਨ ਸਭਾ ਦੇ ਦੂਜੇ ਦਿਨ ਭਾਰੀ ਹੰਗਾਮਾ, ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਉੱਠੀ ਮੰਗ

By Pardeep Singh -- September 29th 2022 02:22 PM -- Updated: September 29th 2022 05:05 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ  ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਭੂਰ ਰਿਹਾ ਸੀ ਤੇ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਸਪੀਕਰ ਦੇ ਵਿਰੋਧੀਆਂ ਨੂੰ ਬਾਹਰ ਕੱਢ ਦਿੱਤਾ ਸੀ। ਦੂਜੇ ਦਿਨ ਵੀ ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਹੋਇਆ ।

ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕੀਤਾ ਜਾਵੇ। ਇਸ ਮੌਕੇ ਕਾਂਗਰਸੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਵਿਜੈ ਸਿੰਗਲਾ ਨਾਲ ਜੋ ਕੀਤਾ ਉਵੇਂ ਸਰਾਰੀ ਨਾਲ ਕੀਤਾ ਜਾਵੇ। ਕਾਂਗਰਸ ਦੇ ਵਿਧਾਇਕ ਫੌਜਾ ਸਿੰਘ ਨੂੰ ਫੜਨ ਲਈ ਰੋਸ ਵਜੋਂ ਚੋਲੇ ਪਾ ਕੇ ਸਦਨ ਵਿਚ ਪੁੱਜੇ। ਵਿਧਾਨ ਸਭਾ ਵਿੱਚ ਭਾਰੀ ਹੰਗਾਮੇ ਕਾਰਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਸੀ ਫਿਰ ਮੁੜ ਸ਼ੁਰੂ ਹੋਈ।

ਸ਼੍ਰੋਮਣੀ ਅਕਾਲੀ ਦਲ ਨੇ ਸਿਫ਼ਰ ਕਾਲ 'ਚ ਸਮਾਂ ਨਾ ਮਿਲਣ ਕਾਰਨ ਸਦਨ ਤੋਂ ਵਾਕਆਊਟ ਕੀਤਾ। ਇਸ ਦੇ ਨਾਲ ਹੀ ਕਾਂਗਰਸੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵਿਰੋਧੀ ਧਿਰ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ । ਉਨ੍ਹਾਂ ਮੰਗ ਕੀਤੀ ਕਿ ਫੌਜਾ ਸਿੰਘ ਸਰਾਰੀ ਨੂੰ ਕੈਬਨਿਟ ਵਿਚੋਂ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਡਾ. ਵਿਜੈ ਸਿੰਗਲਾ ਨਾਲ ਜੋ ਕੀਤਾ ਉਵੇਂ ਸਰਾਰੀ ਨਾਲ ਕੀਤਾ ਜਾਵੇ। ਮੁੱਖ ਮੰਤਰੀ ਸਦਨ ਦੇ ਅੰਦਰ ਮੌਜੂਦ ਨਹੀਂ ਹਨ। ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕੀਤਾ ਗਿਆ ਸੀ, ਉਸੇ ਤਰ੍ਹਾਂ ਫੌਜਾ ਸਿੰਘ ਨੂੰ ਵੀ ਮੰਤਰੀ ਮੰਡਲ 'ਚੋਂ ਕੱਢਿਆ ਜਾਣਾ ਚਾਹੀਦਾ ਹੈ। ਉਸ ਦੀਆਂ ਆਡੀਓ ਟੇਪਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ। ਵਿਰੋਧੀ ਧਿਰ ਦੇ ਵਿਧਾਇਕ ਇਸ ਮੁੱਦੇ 'ਤੇ ਮੁੱਖ ਮੰਤਰੀ ਤੋਂ ਬਿਆਨ ਚਾਹੁੰਦੇ ਹਨ।

ਇਹ ਵੀ ਪੜ੍ਹੋ;AGTF ਦਾ ਵੱਡੀ ਕਾਰਵਾਈ, ਦਵਿੰਦਰ ਬੰਬੀਹਾ ਗਰੁੱਪ ਦਾ ਸ਼ਾਰਪ ਸ਼ੂਟਰ ਗ੍ਰਿਫ਼ਤਾਰ

-PTC News

  • Share