Sat, Jun 14, 2025
Whatsapp

ਸੱਤਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

Reported by:  PTC News Desk  Edited by:  Jashan A -- July 28th 2021 12:08 PM
ਸੱਤਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

ਸੱਤਵੇਂ ਦਿਨ ਵੀ ਕਿਸਾਨਾਂ ਦੇ ਹੱਕ 'ਚ ਡਟੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਸਦ, ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਜਿਥੇ ਦੇਸ਼ ਦਾ ਅੰਨਦਾਤਾ (Farmers Protest) ਹੁਕਮਰਾਨਾਂ ਖਿਲਾਫ ਲੜਾਈ ਕਰ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਅੱਜ ਸੱਤਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦਾਂ ਨੇ ਹੱਥਾਂ 'ਚ ਤਖਤੀਆਂ ਫੜ ਹੁਕਮਰਾਨਾਂ ਨੂੰ ਲਾਹਨਤਾਂ ਪਾਈਆਂ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ ਅੰਬਾਨੀ-ਅੰਡਾਨੀਆਂ ਦੀ ਗੱਲ ਸੁਣਦੀ ਹੈ। ਉਹਨਾਂ ਵੱਲੋਂ ਲਗਾਤਾਰ ਤਾਨਾਸ਼ਾਹੀ ਰੁਖ ਅਪਣਾਇਆ ਜਾ ਰਿਹਾ ਹੈ। ਗਰੀਬ ਕਿਸਾਨਾਂ (Farmer) ਦੀ ਅਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ। ਹੋਰ ਪੜ੍ਹੋ: ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ ਉਹਨਾਂ ਕਿਹਾ ਕਿ ਅੱਜ ਦੇ ਦੌਰ 'ਚ ਮਹਿੰਗਾਈ ਦੀ ਡਰ ਵੱਧ ਗਈ ਹੈ, ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਇਜ਼ਾਫ਼ੇ ਹੋ ਰਹੇ ਹਨ ,ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ, ਪਰ ਬੀਜੇਪੀ ਸਰਕਾਰ ਵੱਲੋਂ ਕਿਸੇ ਗੱਲ ਨਹੀਂ ਸੁਣੀ ਜਾ ਰਹੀ ਉਹ ਸੁਣਦੇ ਹਨ ਤਾਂ ਅੰਬਾਨੀ-ਅੰਡਾਨੀਆਂ ਦੀ। ਅੰਬਾਨੀ-ਅੰਡਾਨੀ ਅਮੀਰ ਹੋ ਰਹੇ ਹਨ ਜਦਕਿ ਦੇਸ਼ ਗਰੀਬ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਹਰ ਵਰਗ ਕੁਚਲਿਆ ਜਾ ਰਿਹਾ ਹੈ ਤੇ ਪ੍ਰੈਸ ਦੀ ਆਜ਼ਾਦੀ ਖੋਹ ਲਈ ਗਈ ਹੈ। ਅੱਗੇ ਉਹਨਾਂ ਇਹ ਵੀ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਤੇ ਉਹ ਇਜਲਾਸ ਦੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕਾਂ ਲਈ ਸੰਸਦ ਦੇ ਬਾਹਰ ਡਟਿਆ ਹੋਇਆ ਹੈ ਤੇ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਸਦ ਕਿਸਾਨਾਂ ਦੇ ਹੱਕ 'ਚ ਲੜਾਈ ਲੜਣਗੇ। -PTC News


Top News view more...

Latest News view more...

PTC NETWORK