Fri, Apr 26, 2024
Whatsapp

ਤਰਨਤਾਰਨ 'ਚ ਵੱਡੀ ਵਾਰਦਾਤ, ਬਾਬਾ ਜਗਤਾਰ ਸਿੰਘ ਦੇ ਡੇਰੇ 'ਚੋਂ 1 ਕਰੋੜ ਦੀ ਨਕਦੀ ਲੁੱਟ ਫਰਾਰ ਹੋਏ ਲੁਟੇਰੇ

Written by  Jashan A -- February 25th 2020 09:22 AM
ਤਰਨਤਾਰਨ 'ਚ ਵੱਡੀ ਵਾਰਦਾਤ, ਬਾਬਾ ਜਗਤਾਰ ਸਿੰਘ ਦੇ ਡੇਰੇ 'ਚੋਂ 1 ਕਰੋੜ ਦੀ ਨਕਦੀ ਲੁੱਟ ਫਰਾਰ ਹੋਏ ਲੁਟੇਰੇ

ਤਰਨਤਾਰਨ 'ਚ ਵੱਡੀ ਵਾਰਦਾਤ, ਬਾਬਾ ਜਗਤਾਰ ਸਿੰਘ ਦੇ ਡੇਰੇ 'ਚੋਂ 1 ਕਰੋੜ ਦੀ ਨਕਦੀ ਲੁੱਟ ਫਰਾਰ ਹੋਏ ਲੁਟੇਰੇ

ਤਰਨਤਾਰਨ: ਪੰਜਾਬ 'ਚ ਲੁਟੇਰਿਆਂ ਹੌਂਸਲੇ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜੋ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ ਤਿੰਨ ਹਥਿਆਰਬੰਦ ਅਣਪਛਾਤਿਆਂ ਨੇ ਵੱਡੀ ਲੁੱਟ ਨੂੰ ਅੰਜ਼ਾਮ ਦਿੱਤਾ ਹੈ।  One Crore Loot In Dera Baba Jagtar Singh In TarnTaran ਮਿਲੀ ਜਾਣਕਾਰੀ ਮੁਤਾਬਕ ਕਾਰ ਸੇਵਾ ਤਰਨਤਾਰਨ ਵਾਲੇ ਬਾਬਾ ਜਗਤਾਰ ਸਿੰਘ ਦੇ ਡੇਰੇ ਵਿੱਚ ਦਾਖਲ ਹੋ ਕੇ ਤਿੰਨ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕਰੋੜ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਇਸ ਵਾਰਦਾਤ ਦੌਰਾਨ ਲੁਟੇਰਿਆਂ ਨੇ ਖਜ਼ਾਨਚੀ ਬਾਬਾ ਮਹਿੰਦਰ ਸਿੰਘ ‘ਤੇ ਹੋਰਾਂ ‘ਤੇ ਹਮਲਾ ਕੀਤਾ।  ਬਾਬਾ ਮਹਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹੋਰ ਪੜ੍ਹੋ: ਜਲੰਧਰ ਦੇ ਪਿੰਡ ਜਿੰਦਾ 'ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ ਬਾਬਾ ਮਹਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀ ਬਾਹਨੇ ਨਾਲ ਡੇਰੇ ਵਿੱਚ ਹਸਪਤਾਲ ਵਿੱਚ ਮਰੀਜ਼ ਭਰਤੀ ਕਰਵਾਉਣ ਦਾ ਆਖ ਕੇ ਦਾਖਲ ਹੋਏੇ ਅਤੇ ਇਹੀ ਬੋਲ ਕੇ ਉਨ੍ਹਾਂ ਦੇ ਕਮਰੇ ਦਾ ਦਰਵਾਜਾ ਵੀ ਖੁਲਵਾਇਆ ਗਿਆ, ਦਰਵਾਜਾ ਖੋਲਦਿਆ ਹੀ ਉਹਨਾਂ ਨੇ ਮੇਰੇ ਨਾਲ ਕੁੱਟਮਾਰ ਕਰਦਿਆਂ ਉਨ੍ਹਾਂ ਨੂੰ ਅਧਮੋਇਆ ਕਰ ਪੈਸੇ ਲੁੱਟ ਕੇ ਫ਼ਰਾਰ ਹੋ ਗਏ ਇਸ ਲੁੱਟ ਦੀ ਵਾਰਦਾਤ ਡੇਰੇ 'ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ ਹੈ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਵਾਰਦਾਤ ਨੂੰ ਸਾਫ ਦੇਖ ਸਕਦੇ ਹੋ।  One Crore Loot In Dera Baba Jagtar Singh In TarnTaran ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਸੀਸੀਟੀਵੀ ਫੁਟੇਜ਼ ਦੇ ਅਧਾਰ 'ਤੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...