ਮੁੱਖ ਖਬਰਾਂ

ਅੰਦੋਲਨ 'ਚ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਦਾ ਵੱਡਾ ਐਲਾਨ

By Jagroop Kaur -- January 22, 2021 9:01 pm -- Updated:January 22, 2021 9:02 pm

ਕਿਸਾਨ ਖੇਤੀ ਬਿੱਲਾਂ ਖਿਲਾਫ ਅੱਜ ਜਿਥੇ ਦੇਸ਼ ਭਰ ਦੇ ਲੋਕ ਦਿੱਲੀ ਬਰਡਰਾਂ 'ਤੇ ਡਟੇ ਹਨ। ਉਥੇ ਹੀ ਕਈ ਕਿਸਾਨ ਇਸ ਸੰਘਰਸ਼ 'ਚ ਆਪਣੀ ਜਾਨ ਵੀ ਗੁਆ ਚੁਕੇ ਹਨ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਹਨਾਂ ਕਿਸਾਨਾਂ ਦੀ ਹਿਮਾਇਤ 'ਚ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ , ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਤਿੰਨ ਕਿਸਾਨ ਕਾਨੂੰਨਾਂ ਦੇ ਵਿਰੋਧ ਦੌਰਾਨ ਜੋ 76 ਕਿਸਾਨ ਗੁਜ਼ਰ ਗਏ ਸਨ ।Punjab Captain Amarinder on Coronavirus Safety Rules, Norms Violation

ਉਹਨਾਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਮਦਦ ਕਰਦੇ ਹੋਏ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ। ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਪੋਸਟ ਸਾਂਝੀ ਕੀਤੀ ਅਤੇ ਐਲਾਨ ਕੀਤਾ 'ਅੱਜ, ਮੈਂ ਐਲਾਨ ਕਰਦਾ ਹਾਂ ਕਿ ਅਸੀਂ ਪੰਜਾਬ ਦੇ ਉਨ੍ਹਾਂ ਇਕ ਪਰਿਵਾਰਕ ਮੈਂਬਰ ਨੂੰ ਸਰਕਾਰ ਦੀ ਨੌਕਰੀ ਦੇਵਾਂਗੇ ਜੋ ਦਿੱਲੀ ਦੀ ਸਰਹੱਦ 'ਤੇ ਅੰਦੋਲਨ ਵਿਚ ਮਰੇ ਹਨ |ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਪਿੱਠ 'ਤੇ ਖੜ੍ਹੀ |

Key highlights from the 20th edition of #AskCaptain. pic.twitter.com/6KK8dNugWJ

Protesting Farmer, 57, Dies At Delhi-UP Border: Officials

ਹੋਰ ਪੜ੍ਹੋ :ਯੂਪੀ ਪੁਲਿਸ ਵੱਲੋਂ ਹਿਰਾਸਤ ‘ਚ ਲਏ ਗਏ ਮਨਜਿੰਦਰ ਸਿੰਘ ਸਿਰਸਾ, ਪੁੱਛਿਆ ਮੈਂ ਕੀ ਕੀਤਾ ਅਪਰਾਧ ?

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿਰਫ ਆਪਣੇ ਬਹੁਮਤ ਦੇ ਜ਼ੋਰ 'ਤੇ ਬਿਨਾਂ ਕਿਸੇ ਚਰਚਾ ਤੋਂ ਸੰਸਦ ਵਿੱਚ ਇਹ ਕਾਨੂੰਨ ਪਾਸ ਕਰਵਾਉਣ ਲਈ ਕੇਂਦਰ ਸਰਕਾਰ 'ਤੇ ਕਰਾਰਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਕੀਮਤ ਸਾਰਾ ਦੇਸ਼ ਚੁਕਾ ਰਿਹਾ ਹੈ।

Three more protesting farmers die at Delhi borders on Sunday

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦਾ ਅੰਦੋਲਨ ਅੱਜ 57ਵੇਂ ਦਿਨ ਵੀ ਜਾਰੀ , ਅੱਜ ਹੋਵੇਗੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਉਨ੍ਹਾਂ ਇਹ ਵੀ ਸਵਾਲ ਕੀਤਾ ''ਕੀ ਦੇਸ਼ ਵਿੱਚ ਕੋਈ ਸੰਵਿਧਾਨ ਹੈ? ਖੇਤੀਬਾੜੀ ਅਨੁਸੂਚੀ-7 ਦੇ ਤਹਿਤ ਸੂਬਿਆਂ ਦਾ ਵਿਸ਼ਾ ਹੈ ਇਸ ਲਈ ਕੇਂਦਰ ਵੱਲੋਂ ਸੂਬਾਈ ਮਾਮਲੇ ਵਿੱਚ ਦਖਲਅੰਦਾਜ਼ੀ ਕਿਉਂ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਨੂੰ ਪੁੱਛੇ ਇਨ੍ਹਾਂ ਕਾਨੂੰਨਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਜਿਸ ਕਰਕੇ ਸਭ ਨੂੰ ਇਸ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਮੁੱਚਾ ਉਦਯੋਗ ਠੱਪ ਹੋ ਗਿਆ ਸੀ ਤਾਂ ਉਸ ਮਗਰੋਂ ਹਾਲਾਤ ਆਮ ਵਾਂਗ ਹੋ ਰਹੇ ਸਨ ਅਤੇ ਇਸੇ ਸਮੇਂ ਖੇਤੀ ਕਾਨੂੰਨ ਥੋਪ ਦਿੱਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਅਤੇ ਖੇਤੀਬਾੜੀ ਦੇ 'ਤੇ ਪੈਣ ਵਾਲੇ ਅਸਰ ਦਾ ਖਿਆਲ ਕੀਤੇ ਬਿਨਾਂ ਹੀ ਇਹ ਕਾਨੂੰਨ ਲਾਗੂ ਕਰ ਦਿੱਤੇ ਗਏ। ਇਹ ਸਾਫ ਕਰਦੇ ਹੋਏ ਕਿ ''ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਉਨ੍ਹਾਂ ਦੀ ਪਿੱਠ 'ਤੇ ਖੜ੍ਹੇ ਰਹਾਂਗੇ

  • Share