ਬਾਬਾ ਬੰਦਾ ਸਿੰਘ ਬਹਾਦੁਰ ਫਲਾਈਓਵਰ 'ਤੇ ਤੇਜ਼ ਰਫ਼ਤਾਰ ਕਾਰ ਦੀ ਆਟੋ-ਰਿਕਸ਼ਾ ਨਾਲ ਟੱਕਰ, ਇੱਕ ਦੀ ਮੌਤ ਚਾਰ ਜ਼ਖ਼ਮੀ
ਨਵੀਂ ਦਿੱਲੀ, 19 ਮਾਰਚ 2022: ਸੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਬਾਬਾ ਬੰਦਾ ਸਿੰਘ ਬਹਾਦਰ ਫਲਾਈਓਵਰ 'ਤੇ ਇਕ ਤੇਜ਼ ਰਫਤਾਰ ਕਾਰ ਦੀ ਆਟੋ-ਰਿਕਸ਼ਾ ਨਾਲ ਟਕਰਾ ਜਾਣ ਕਰਕੇ ਸੜਕ ਹਾਦਸੇ 'ਚ ਇਕ 13 ਸਾਲਾ ਲੜਕੇ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਹੋਣਗੇ ਸਪੀਕਰ
ਦੱਖਣ ਪੂਰਬੀ ਦਿੱਲੀ ਤੋਂ ਡਿਪਟੀ ਕਮਿਸ਼ਨਰ ਆਫ ਪੁਲਿਸ ਈਸ਼ਾ ਪਾਂਡੇ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਫਲਾਈਓਵਰ 'ਤੇ ਇੱਕ ਕਾਰ ਜੋ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਨੇ ਇੱਕ ਚੱਲ ਰਹੇ ਆਟੋ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਇੱਕ ਡਰਾਈਵਰ ਅਤੇ ਚਾਰ ਸਵਾਰੀਆਂ ਸਵਾਰ ਸਨ। ਆਟੋ-ਰਿਕਸ਼ਾ ਨੂੰ ਟੱਕਰ ਮਾਰਨ ਤੋਂ ਬਾਅਦ ਵਾਹਨ ਚਾਲਕ ਨੇ ਫਲਾਈਓਵਰ 'ਤੇ ਇੱਕ ਹੋਰ ਕਾਰ ਨੂੰ ਵੀ ਟੱਕਰ ਮਾਰ ਦਿੱਤੀ।
ਆਟੋ ਰਿਕਸ਼ਾ 'ਚ ਜਨਕ ਜਨਧਨ ਭੱਟ, ਉਨ੍ਹਾਂ ਦੀ ਪਤਨੀ ਗੀਤਾ ਭੱਟ ਤੇ 18 ਸਾਲ ਅਤੇ 13 ਸਾਲ ਦੇ ਦੋ ਬੇਟੇ ਸਮੇਤ ਚਾਰ ਲੋਕਾਂ ਦਾ ਪਰਿਵਾਰ ਸਵਾਰ ਸੀ। ਆਟੋ ਚਾਲਕ ਵਕਾਰ ਆਲਮ ਅਤੇ ਆਟੋ-ਰਿਕਸ਼ਾ ਵਿੱਚ ਸਵਾਰ ਚਾਰ ਮੈਂਬਰਾਂ ਦੇ ਪਰਿਵਾਰ ਨੂੰ ਏਮਜ਼ ਦੇ ਟਰੌਮਾ ਸੈਂਟਰ ਵਿੱਚ ਲਿਜਾਇਆ ਗਿਆ, ਜਿੱਥੇ 13 ਸਾਲਾ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਬਾਕੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਔਰਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਾਂਡੇ ਨੇ ਦੱਸਿਆ ਕਿ ਉਸਦੀ ਹਾਲਤ ਨਾਜ਼ੁਕ ਹੈ ਅਤੇ ਉਹ ਫਿਲਹਾਲ ਵੈਂਟੀਲੇਟਰ 'ਤੇ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ
ਪੁਲਿਸ ਨੇ ਦੱਸਿਆ ਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ।
-PTC News