ਪੁਰਾਣੀ ਰੰਜਸ਼ ਦੇ ਚੱਲਦਿਆ ਹੋਏ ਹਮਲੇ ‘ਚ ਇੱਕ ਦੀ ਮੌਤ

By Riya Bawa - September 24, 2021 2:09 pm

ਫਗਵਾੜਾ: ਪੁਰਾਣੀ ਰੰਜਸ਼ ਦੇ ਚੱਲਦਿਆ ਅੱਜ ਇਕ ਵਿਅਕਤੀ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਬੀਤੀ ਰਾਤ ਫਗਵਾੜਾ ਦੇ ਗੰਢਵਾਂ ਪਿੰਡ ਨਜ਼ਦੀਕ ਪੁਰਾਣੀ ਰੰਜਸ਼ ਦੇ ਚੱਲਦਿਆ ਕੁੱਝ ਹਮਲਾਵਰਾਂ ਨੇ ਮੋਟਰਸਾਈਕਲ ‘ਤੇ ਸਵਾਰ ਬਿਸ਼ੰਭਰ ਲਾਲ ਪੁੱਤਰ ਭਗਤਰਾਮ ਅਤੇ ਅਵਤਾਰ ਸਿੰਘ ਪੁੱਤਰ ਗੁਰਦੇਵ ਸਿੰਘ ਦੋਵੇਂ ਵਾਸੀ ਗੰਢਵਾਂ ਨੂੰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖਮੀਂ ਕਰ ਦਿੱਤਾ।

ਜਖਮੀਂ ਹਾਲਤ ਵਿਚ ਦੋਵਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਗੰਭੀਰ ਦੇਖਦੇ ਹੋਏ ਜਲੰਧਰ ਰੈਫਰ ਕੀਤਾ ਗਿਆ ਤੇ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਓਧਰ ਫਗਵਾੜਾ ਪੁਲਿਸ ਨੇ ਅਵਤਾਰ ਸਿੰਘ ਦੇ ਬਿਆਨਾਂ ‘ਤੇ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ 302 ਤੇ ਹੋਰ ਧਾਰਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

-PTC News

adv-img
adv-img