Mon, Dec 16, 2024
Whatsapp

ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

Reported by:  PTC News Desk  Edited by:  Riya Bawa -- April 10th 2022 01:38 PM -- Updated: April 10th 2022 01:39 PM
ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਇਸ ਦੌਰਾਨ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਹੋਰ ਮੁਕਾਬਲਾ ਹੋਇਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਦੇ ਸ਼ਿਰਹਾਮਾ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ ਇਸ ਬਾਰੇ ਜਾਣਕਾਰੀ ਦਿੰਦਿਆਂ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਮੁਕਾਬਲਾ ਸ਼ੁਰੂ ਹੋ ਗਿਆ ਹੈ ਅਤੇ ਆਪਰੇਸ਼ਨ ਅਜੇ ਵੀ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੌਕੇ 'ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਤਾਇਨਾਤ ਹਨ। ਇਹ ਵੀ ਪੜ੍ਹੋ: ਸਪਨਾ ਚੌਧਰੀ ਪਹਿਲੇ ਕਮਾਉਂਦੀ ਸੀ ਹਜ਼ਾਰਾਂ ਰੁਪਏ, ਹੁਣ 2-3 ਘੰਟੇ ਦੀ ਫੀਸ ਜਾਣ ਕੇ ਉੱਡ ਜਾਣਗੇ ਹੋਸ਼! ਇਸ ਦੇ ਨਾਲ ਹੀ ਸ਼ਨੀਵਾਰ ਨੂੰ ਅਨੰਤਨਾਗ ਜ਼ਿਲੇ ਦੇ ਸਿਰਹਾਮਾ ਇਲਾਕੇ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਕਮਾਂਡਰ ਮਾਰਿਆ ਗਿਆ, ਜਦਕਿ ਕੁਲਗਾਮ 'ਚ ਦੂਜੇ ਆਪਰੇਸ਼ਨ 'ਚ ਅੱਤਵਾਦੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਏ। ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਸਰਹਾਮਾ ਵਿੱਚ ਲਸ਼ਕਰ ਕਮਾਂਡਰ ਨਿਸਾਰ ਅਹਿਮਦ ਡਾਰ, ਜੋ ਰੇਦਵਾਨੀ ਬਾਲਾ ਕੁਲਗਾਮ ਦਾ ਰਹਿਣ ਵਾਲਾ ਸੀ, ਮਾਰਿਆ ਗਿਆ ਹੈ। ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ ਉਹ ਇਲਾਕੇ ਵਿੱਚ ਕਈ ਅਪਰਾਧਾਂ ਅਤੇ ਕਤਲਾਂ ਵਿੱਚ ਸ਼ਾਮਲ ਸੀ। 6 ਮਈ 2021 ਤੋਂ ਸਰਗਰਮ ਸੀ। ਇਸ ਤੋਂ ਪਹਿਲਾਂ ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਸਰਹਾਮਾ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ ਅਤੇ ਤਲਾਸ਼ੀ ਦੌਰਾਨ ਜਿਵੇਂ ਹੀ ਸੰਯੁਕਤ ਟੀਮ ਸ਼ੱਕੀ ਸਥਾਨ 'ਤੇ ਪਹੁੰਚੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸ਼੍ਰੀਨਗਰ 'ਚ ਮੁੱਠਭੇੜ, CRPF 'ਤੇ ਹਮਲੇ 'ਚ ਇਕ ਅੱਤਵਾਦੀ ਢੇਰ, ਆਪਰੇਸ਼ਨ ਜਾਰੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ, ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਦਮਹਾਲ ਹਾਂਜੀਪੋਰਾ ਦੇ ਚੱਕੀ ਸਮਦ ਪਿੰਡ ਵਿੱਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨਾਲ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਅੱਤਵਾਦੀ ਭੱਜਣ ਵਿੱਚ ਕਾਮਯਾਬ ਹੋ ਗਏ। ਮੁੱਠਭੇੜ ਸਵੇਰੇ 4 ਵਜੇ ਦੇ ਕਰੀਬ ਸ਼ੁਰੂ ਹੋਈ ਜਦੋਂ ਸੁਰੱਖਿਆ ਬਲਾਂ ਨੇ ਖੇਤਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਸ਼ੁਰੂ ਕੀਤੀ। ਸ਼ੁਰੂਆਤੀ ਗੋਲੀਬਾਰੀ ਦੌਰਾਨ, ਲੁਕੇ ਹੋਏ ਅੱਤਵਾਦੀਆਂ ਨੇ ਘੇਰਾ ਤੋੜਨ ਲਈ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਅਤੇ ਗ੍ਰਨੇਡ ਸੁੱਟੇ। -PTC News


Top News view more...

Latest News view more...

PTC NETWORK