ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਇਕ ਅੱਤਵਾਦੀ ਢੇਰ, ਆਪ੍ਰੇਸ਼ਨ ਜਾਰੀ
Jammu And Kashmir Encounter: ਕੁਲਗਾਮ ਦੇ ਖੰਡੀਪੋਰਾ ਇਲਾਕੇ 'ਚ ਮੁੱਠਭੇੜ ਸ਼ੁਰੂ ਹੋਈ। ਇਸ ਦੌਰਾਨ ਕੁਲਗਾਮ ਮੁੱਠਭੇੜ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸੂਤਰਾਂ ਦੇ ਮੁਤਾਬਕ ਮਾਰਿਆ ਗਿਆ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ ਦਾ ਹੈ। ਮੁਹਿੰਮ ਅਜੇ ਵੀ ਜਾਰੀ ਹੈ। ਇਹ ਮੁੱਠਭੇੜ ਕੱਲ੍ਹ ਸ਼ੁਰੂ ਹੋਈ ਸੀ। ਇਲਾਕੇ ਦੇ ਖੰਡੀਪੋਰਾ 'ਚ ਅੱਤਵਾਦੀਆਂ ਦੀ ਮੌਜੂਦਗੀ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।
ਸਾਰੀਆਂ ਪਹੁੰਚ ਵਾਲੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਮੁਤਾਬਕ ਇਲਾਕੇ 'ਚ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਸੂਚਨਾ ਤੋਂ ਬਾਅਦ ਪੂਰੇ ਇਲਾਕੇ 'ਚ ਮੁਹਿੰਮ ਚਲਾਈ ਗਈ ਹੈ।
ਸ਼ੁੱਕਰਵਾਰ ਨੂੰ, ਪੁਲਿਸ ਨੇ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਇੱਕ ਹਾਈਬ੍ਰਿਡ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਅਤੇ ਉਸਦੇ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਚੀਨੀ ਪਿਸਤੌਲ, ਏ ਕੇ ਰਾਈਫਲ ਦੇ 35 ਰੌਂਦ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਹਾਈਬ੍ਰਿਡ ਅੱਤਵਾਦੀ ਅਤੇ ਉਸ ਦੇ ਸਹਾਇਕ ਨੂੰ ਗ੍ਰਿਫਤਾਰ ਕਰ ਲਿਆ।Jammu and Kashmir | An encounter has started at Khandipora area of Kulgam. Police and security forces are on the job. Further details shall follow: Police — ANI (@ANI) June 10, 2022