Wed, Apr 24, 2024
Whatsapp

ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

Written by  Shanker Badra -- July 25th 2021 10:48 AM
ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਈ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਸ ਇਲਾਕੇ ਵਿਚ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਹੈ। ਖਦਸ਼ਾ ਹੈ ਕਿ ਇਸ ਖੇਤਰ ਵਿਚ ਹੋਰ ਅੱਤਵਾਦੀ ਵੀ ਲੁਕੇ ਹੋ ਸਕਦੇ ਹਨ। [caption id="attachment_517615" align="aligncenter" width="299"] ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption] ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਦੱਖਣ ਕਸ਼ਮੀਰ ਜ਼ਿਲ੍ਹੇ ਦੇ ਮੁਨੰਦ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤੀ। [caption id="attachment_517616" align="aligncenter" width="259"] ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption] ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲ ਜਦੋਂ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾ ਰਹੇ ਸਨ, ਉਸ ਸਮੇਂ ਅਤਿਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੇ ਬਾਅਦ ਸ਼ੁਰੂ ਹੋਈ ਮੁੱਠਭੇੜ ਵਿਚ ਇੱਕ ਅੱਤਵਾਦੀ ਮਾਰਿਆ ਗਿਆ ਹੈ। [caption id="attachment_517614" align="aligncenter" width="299"] ਜੰਮੂ-ਕਸ਼ਮੀਰ : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ , ਇੱਕ ਅੱਤਵਾਦੀ ਢੇਰ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਬਾਂਦੀਪੋਰਾ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ, ਜਿਸ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਸੀ ਅਤੇ ਦੋ ਅੱਤਵਾਦੀ ਮਾਰੇ ਗਏ ਸਨ। -PTCNews


Top News view more...

Latest News view more...