
ਅਜਨਾਲਾ : ਅਜਨਾਲਾ ਫਤਿਹਗੜ੍ਹ ਚੂੜੀਆਂ ਮੁੱਖ ਮਾਰਗ 'ਤੇ ਗੁੱਜਾਪੀਰ ਪਿੰਡ ਨੇੜੇ ਬੀਤੀ ਰਾਤ 2 ਮੋਟਰਸਾਈਕਲਾਂ ਦੀ ਹੋਈ ਆਹਮੋ- ਸਾਹਮਣੇ ਭਿਆਨਕ ਟੱਕਰ ਵਿਚ ਇਕ ਨੌਜਵਾਨ ਮਹਾਂਬੀਰ ਸਿੰਘ ਦੀ ਦਰਦਨਾਕ ਮੌਤ ਹੋ ਗਈ, ਜਦ ਕਿ 2ਹੋਰ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ।
ਜਿਸ ਸਬੰਧ ਵਿੱਚ ਜਾਣਕਾਰੀ ਮਿਲਦੇ ਹੀ ਪੁਲਿਸ ਚੌਂਕੀ ਚਮਿਆਰੀ ਦੇ ਇੰਚਾਰਜ ਸਬ ਇੰਸਪੈਕਟਰ ਮੈਡਮ ਰਮਨਦੀਪ ਕੌਰ ਬੰਦੇਸ਼ਾ ਮੌਕੇ 'ਤੇ ਪਹੁੰਚੇ ਅਤੇ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਉਹਨਾਂ ਦੱਸਿਆ ਕਿ ਮਹਾਂਬੀਰ ਸਿੰਘ ਪੁੱਤਰ ਅਮਰੀਕ ਸਿੰਘ ਆਪਣੇ ਘਰ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਚਮਿਆਰੀ ਨੂੰ ਜਾ ਰਿਹਾ ਸੀ ਤਾਂ ਚਮਿਆਰੀ ਵਾਲੀ ਸਾਈਡ ਤੋਂ ਅਜਨਾਲੇ ਵੱਲ ਨੂੰ ਇਕ ਮੋਟਰਸਾਈਕਲ ਆ ਰਿਹਾ ਸੀ ,ਜਿਨ੍ਹਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ ,ਜਿਸ ਦੌਰਾਨ ਮਹਾਂਬੀਰ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਜਿਸ ਨੂੰ ਇਲਾਜ ਲਈ ਹਸਪਤਾਲ ਲੈਕੇ ਜਾਂਦੇ ਸਮੇ ਉਸ ਦੀ ਰਸਤੇ ਵਿੱਚ ਮੌਤ ਹੋ ਗਈ , ਜਦੋਂਕਿ ਦੂਸਰੇ ਮੋਟਰਸਾਈਕਲ ਸਵਾਰ ਸਟੀਫਨ ਭੱਟੀ ਤੇ ਉਸ ਦਾ ਰਿਸ਼ਤੇਦਾਰ ਅਸ਼ੀਸ਼ ਭੱਟੀ ਵੀ ਜ਼ਖ਼ਮੀ ਹੋ ਗਏ , ਜੋ ਕਿ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਹੈ ਰਹੀ ਹੈ।
-PTCNews