Advertisment

ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਨੇ ਉੱਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

author-image
Riya Bawa
Updated On
New Update
ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਨੇ ਉੱਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Advertisment
publive-image
Advertisment
ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਉੱਪ ਮੁੱਖ ਮੰਤਰੀ ਬਣੇ ਹਨ। ਅਹਿਮ ਗੱਲ਼ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਪਰ ਐਨ ਆਖਰੀ ਵੇਲੇ ਖੁਲਾਸਾ ਹੋਇਆ ਕਿ ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਹੀ ਦੁਪਹਿਰ 12.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਪ੍ਰੈੱਸ ਕਾਨਫਰੰਸ ਸੱਦ ਲਈ ਹੈ।ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ।
Advertisment
publive-imageਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ।ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। publive-image publive-image -PTC News-
punjab-cm punjab-congress op-soni charanjitsinghchanni deputy-cm punjab-new-cm
Advertisment

Stay updated with the latest news headlines.

Follow us:
Advertisment