ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਹੋਇਆ ਵਿਰੋਧ, ਕੀਤੀ ਹਟਾਉਣ ਦੀ ਮੰਗ

By Riya Bawa - September 26, 2021 2:09 pm


ਚੰਡੀਗੜ੍ਹ - ਦਿੱਲੀ ਤੋਂ ਲੈ ਕੇ ਚੰਡੀਗੜ੍ਹ ਤਕ ਚੱਲੀਆਂ ਲੰਬੀਆਂ ਮੀਟਿੰਗਾਂ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ ਅੱਜ ਸ਼ਾਮ ਸਾਢੇ ਚਾਰ ਵਜੇ ਸਹੁੰ ਚੁੱਕੇਗੀ। ਪੰਜਾਬ ਕੈਬਨਿਟ ਦੇ ਵਜ਼ੀਰਾਂ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਕਾਂਗਰਸ ਵਿੱਚ ਨਵਾਂ ਕਲੇਸ਼ ਪੈ ਗਿਆ ਹੈ।  ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂ ਦਾ ਵਿਰੋਧ ਹੋਇਆ ਹੈ।

ਇਸ ਵਿਚਕਾਰ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਇੱਕ ਵਾਰ ਫਿਰ ਘਮਸਾਣ ਮੱਚ ਗਿਆ ਹੈ। ਦਰਅਸਲ, ਰਾਣਾ ਗੁਰਜੀਤ ਸਿੰਘ ਖਿਲਾਫ਼ ਉਸ ਦੇ ਆਪਣੇ ਸਾਥੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਇਹ ਚਿੱਠੀ 7 ਵਿਧਾਇਕਾਂ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਕੇਪੀ ਨੇ ਲਿਖੀ ਹੈ। ਚਿੱਠੀ ਲਿਖਣ ਵਾਲਿਆਂ ਵਿਚ ਵਿਧਾਇਕ ਨਵਤੇਜ ਚੀਮਾ, ਬਲਵਿੰਦਰ ਸਿੰਘ ਧਾਲੀਵਾਲ, ਬਾਵਾ ਹੈਨਰੀ, ਡਾ. ਰਾਜ ਕੁਮਾਰ, ਪਵਨ ਆਦੀਆ ਤੇ ਸੁਖਪਾਲ ਖਹਿਰਾ ਸ਼ਾਮਿਲ ਹਨ।

-PTC News

adv-img
adv-img